ਲੰਡਨ - ਕੋਰੋਨਾਵਾਇਰਸ ਮਹਾਮਾਰੀ ਨੇ ਦੁਨੀਆ ਦੇ ਕਰੀਬ 185 ਤੋਂ ਜ਼ਿਆਦਾ ਦੇਸ਼ਾਂ ਵਿਚ ਕਹਿਰ ਮਚਾਇਆ ਹੋਇਆ ਹੈ, ਉਥੇ ਹੀ ਅੱਜ ਇੰਗਲੈਂਡ ਵਿਚ ਕੋਰੋਨਾਵਾਇਰਸ ਨਾਲ ਮੌਤ ਦੇ 657 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਨਾਲ ਇਹ ਗਿਣਤੀ 10 ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ। ਬਿ੍ਰਟੇਨ ਦੀ ਰਾਸ਼ਟਰੀ ਸਿਹਤ ਸੇਵਾ ਨੇ ਇਸ ਵਿਚ ਸਕਾਟਲੈਂਡ, ਵੇਲਸ ਜਾਂ ਉੱਤਰੀ ਆਇਰਲੈਂਡ ਦੇ ਅੰਕਡ਼ੇ ਸ਼ਾਮਲ ਨਹੀਂ ਕੀਤੇ ਹਨ। ਪੂਰੀ ਬਿ੍ਰਟੇਨ ਦੇ ਅੰਕਡ਼ੇ ਬਾਅਦ ਵਿਚ ਜਾਰੀ ਕੀਤੇ ਜਾਣਗੇ। ਬਿ੍ਰਟੇਨ ਦੇ ਹਸਪਤਾਲਾਂ ਨੇ ਸ਼ਨੀਵਾਰ ਨੂੰ ਐਲਾਨ ਕੀਤਾ ਸੀ ਕਿ ਹੁਣ ਤੱਕ ਵਾਇਰਸ ਕਾਰਨ 9,875 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਸ ਤੋਂ ਬਾਅਦ ਅੱਜ 657 ਲੋਕਾਂ ਦੀ ਮੌਤ ਦੇ ਸਾਹਮਣੇ ਆਏ ਹਨ। ਬਿ੍ਰਟੇਨ ਵਿਚ ਨਵੇਂ ਮਾਮਲਿਆਂ ਦੀ ਗਿਣਤੀ ਵਿਚ ਠਹਿਰਾ ਆਇਆ ਹੈ ਪਰ ਮਿ੍ਰਤਕਾਂ ਦੀ ਗਿਣਤੀ ਹੁਣ ਵੀ ਵਧ ਰਹੀ ਹੈ।

PunjabKesari

ਉਥੇ ਹੀ ਦੁਨੀਆ ਭਰ ਵਿਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਇਸੇ ਦੌਰਾਨ ਯੂਕੇ ਵਿਚ ਵਧਦੇ ਕੋਰੋਨਾਵਾਇਰਸ ਦੇ ਮਾਮਲਿਆਂ ਨੂੰ ਦੇਖਦਿਆਂ ਮਾਹਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਬ੍ਰਿਟੇਨ ਯੂਰਪ ਦਾ ਸਭ ਤੋਂ ਵਧੇਰੇ ਪ੍ਰਭਾਵਿਤ ਦੇਸ਼ ਬਣ ਸਕਦਾ ਹੈ। ਇਹ ਚਿਤਾਵਨੀ ਸਰਕਾਰ ਦੇ ਇਕ ਸੀਨੀਅਰ ਵਿਗਿਆਨਕ ਸਲਾਹਕਾਰ ਨੇ ਐਤਵਾਰ ਨੂੰ ਚਿਤਾਵਨੀ ਦਿੱਤੀ ਹੈ। ਦੱਸ ਦਈਏ ਕਿ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਹਨਸਨ ਨੂੰ ਐਤਵਾਰ ਨੂੰ ਉਹਨਾਂ ਦੇ ਹਸਪਤਾਲ ਵਿਚ ਕੋਰੋਨਾਵਾਇਰਸ ਦੇ ਚੱਲੇ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਬ੍ਰਿਟਿਸ਼ ਪ੍ਰਧਾਨ ਮੰਤਰੀ ਨੇ ਇਸ ਦੌਰਾਨ ਉਹਨਾਂ ਦਾ ਇਲਾਜ ਕਰਨ ਵਾਲੇ ਐਨ.ਐਚ.ਐਸ. ਦੇ ਡਾਕਟਰਾਂ ਦਾ ਉਹਨਾਂ ਦੀ ਜਾਨ ਬਚਾਉਣ ਲਈ ਧੰਨਵਾਦ ਕੀਤਾ। ਜ਼ਿਕਰਯੋਗ ਹੈ ਕਿ ਦੋ ਹਫਤੇ ਪਹਿਲਾਂ ਬੋਰਿਸ ਜਾਨਸਨ ਵਿਚ ਕੋਰੋਨਾਵਾਇਰਸ ਦੀ ਪੁਸ਼ਟੀ ਹੋਈ ਸੀ।