ਨਵੀਂ ਦਿੱਲੀ— ਸ਼ੁੱਕਰਵਾਰ ਨੂੰ ਸਰਾਫਾ ਬਾਜ਼ਾਰ ਵਿਚ ਸੋਨਾ 237 ਰੁਪਏ ਚੜ੍ਹ ਕੇ 49,022 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ। ਐੱਚ. ਡੀ. ਐੱਫ. ਸੀ. ਸਕਿਓਰਟੀਜ਼ ਨੇ ਇਹ ਜਾਣਕਾਰੀ ਦਿੱਤੀ।

ਇਸ ਤੋਂ ਪਹਿਲਾਂ ਵੀਰਵਾਰ ਨੂੰ ਸੋਨਾ 48,785 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ। ਹਾਲਾਂਕਿ ਚਾਂਦੀ ਦੀ ਕੀਮਤ 740 ਰੁਪਏ ਦੀ ਗਿਰਾਵਟ ਦੇ ਨਾਲ 49,060 ਰੁਪਏ ਪ੍ਰਤੀ ਕਿਲੋਗ੍ਰਾਮ ਰਹੀ, ਜੋ ਵੀਰਵਾਰ ਨੂੰ 49,800 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ ਸ਼ੀ। ਕੌਮਾਂਤਰੀ ਬਾਜ਼ਾਰ ਵਿਚ ਸੋਨਾ ਲਗਭਗ 1,774 ਡਾਲਰ ਪ੍ਰਤੀ ਔਂਸ ਅਤੇ ਚਾਂਦੀ ਦੀ ਕੀਮਤ 17.99 ਡਾਲਰ ਪ੍ਰਤੀ ਔਂਸ 'ਤੇ ਸਥਿਰ ਰਹੀ।
ਜ਼ਿਕਰਯੋਗ ਹੈ ਕਿ ਡਾਲਰ ਦੇ ਮੁਕਾਬਲੇ ਅੱਜ ਰੁਪਿਆ 74.66 ਰੁਪਏ ਪ੍ਰਤੀ ਡਾਲਰ 'ਤੇ ਬੰਦ ਹੋਇਆ ਹੈ, ਪਿਛਲੇ ਦਿਨ ਇਹ 75.04 ਰੁਪਏ ਪ੍ਰਤੀ ਡਾਲਰ 'ਤੇ ਸੀ। ਬਾਜ਼ਾਰ ਜਾਣਕਾਰਾਂ ਨੇ ਕਿਹਾ ਕਿ ਕੋਵਿਡ-19 ਦੇ ਟੀਕੇ ਦੇ ਉਤਸ਼ਾਹਜਨਕ ਟ੍ਰਾਇਲ ਨਤੀਜਿਆਂ ਤੋਂ ਇਲਾਵਾ ਘਰੇਲੂ ਸ਼ੇਅਰ ਬਾਜ਼ਾਰਾਂ 'ਚ ਤੇਜ਼ੀ, ਕੱਚੇ ਤੇਲ ਦੀਆਂ ਸਥਿਰ ਕੀਮਤਾਂ ਅਤੇ ਡਾਲਰ ਦੇ ਕਮਜ਼ੋਰ ਹੋਣ ਨਾਲ ਰੁਪਏ ਨੂੰ ਸਮਰਥਨ ਮਿਲਿਆ।