ਚਾਰਲੋਟ- ਅਮਰੀਕਾ ਵਿਚ ਉੱਤਰੀ ਕੈਰੋਲੀਨਾ ਸੂਬੇ ਦੇ ਚਾਰਲੋਟ ਵਿਚ ਇਕ ਸੜਕ ਹਾਦਸੇ ਦੌਰਾਨ 5 ਲੋਕਾਂ ਦੀ ਮੌਤ ਹੋ ਗਈ ਅਤੇ ਘੱਟ ਤੋਂ ਘੱਟ ਤਿੰਨ ਹੋਰ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। 

ਐਮਰਜੈਂਸੀ ਮੈਡੀਕਲ ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਸ਼ੁੱਕਰਵਾਰ ਸ਼ਾਮ ਉੱਤਰੀ ਚਾਰਲੋਟ ਵਿਚ ਹਾਈਵੇਅ ਨੰਬਰ 485 'ਤੇ ਵਾਪਰਿਆ। ਅਧਿਕਾਰੀਆਂ ਨੇ ਹਾਦਸੇ ਦੇ ਸ਼ਿਕਾਰ ਲੋਕਾਂ ਦੀ ਪਛਾਣ ਅਜੇ ਨਹੀਂ ਦੱਸੀ ਅਤੇ ਨਾ ਹੀ ਇਹ ਦੱਸਿਆ ਕਿ ਹਾਦਸਾ ਕਿਵੇਂ ਵਾਪਰਿਆ।