ਨਵੀਂ ਦਿੱਲੀ— ਦੇਸ਼ ਭਰ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਕੋਰੋਨਾ ਦੀ ਲਪੇਟ 'ਚ ਆਉਣ ਵਾਲਿਆਂ ਦੀ ਗਿਣਤੀ ਹਰ ਦਿਨ ਵਧਦੀ ਹੀ ਜਾ ਰਹੀ ਹੈ। ਹਰ ਦਿਨ ਰਿਕਾਰਡ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਪਿਛਲੇ 24 ਘੰਟਿਆਂ ਦੇ ਅੰਦਰ 22,771 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ ਅਤੇ 442 ਲੋਕਾਂ ਦੀ ਮੌਤ ਹੋਈ ਹੈ। ਕੋਰੋਨਾ ਦੇ ਮਾਮਲੇ ਵੱਧਣ ਨਾਲ ਦੇਸ਼ ਵਿਚ ਪੀੜਤ ਮਰੀਜ਼ਾਂ ਦਾ ਅੰਕੜਾ 6,48,315 ਪਹੁੰਚ ਗਿਆ ਹੈ। ਹੁਣ ਤੱਕ ਕੋਰੋਨਾ ਕਾਰਨ 18,655 ਲੋਕਾਂ ਦੀ ਮੌਤ ਹੋਈ ਹੈ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਹੁਣ ਤੱਕ 3,94,227 ਪੀੜਤ ਮਰੀਜ਼ ਸਿਹਤਯਾਬ ਹੋ ਚੁੱੱਕੇ ਹਨ। ਕੁੱਲ ਮਿਲਾ ਕੇ 2,35,433 ਸਰਗਰਮ ਮਾਮਲੇ ਹਨ। 
PunjabKesari

ਦੇਸ਼ 'ਚ ਕੋਰੋਨਾ ਟੈਸਟਿੰਗ ਦੀ ਗੱਲ ਕੀਤੀ ਜਾਵੇ ਤਾਂ ਹੁਣ ਤੱਕ 95,40,132 ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ। ਦੇਸ਼ ਵਿਚ 3 ਜੁਲਾਈ ਤੱਕ 2,42,383 ਨਮੂਨਿਆਂ ਦੀ ਜਾਂਚ ਕੀਤੀ ਗਈ। ਭਾਰਤ ਕੌਂਸਲ ਆਫ਼ ਮੈਡੀਕਲ ਰਿਸਚਰ (ਆਈ. ਸੀ. ਐੱਮ. ਆਰ.) ਨੇ ਟੈਸਟਿੰਗ ਸੰਬੰਧੀ ਜਾਣਕਾਰੀ ਸਾਂਝੀ ਕੀਤੀ ਹੈ। 

PunjabKesari
ਦੇਸ਼ ਵਿਚ ਮਹਾਰਾਸ਼ਟਰ ਸੂਬਾ ਕੋਰੋਨਾ ਤੋਂ ਸਭ ਤੋਂ ਵਧੇਰੇ ਪ੍ਰਭਾਵਿਤ ਹੋਇਆ ਹੈ। ਇੱਥੇ ਕੋਰੋਨਾ ਮਰੀਜ਼ਾਂ ਦੀ ਗਿਣਤੀ 1,92,990 ਹੈ। ਹੁਣ ਤੱਕ ਮਹਾਰਾਸ਼ਟਰ 'ਚ 8,376 ਲੋਕ ਕੋਰੋਨਾ ਦੀ ਲਪੇਟ 'ਚ ਆਉਣ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ। ਦਿੱਲੀ 'ਚ ਵੀ ਕੋਰੋਨਾ ਦੇ ਮਾਮਲਿਆਂ ਵਿਚ ਤੇਜ਼ੀ ਨਾਲ ਇਜ਼ਾਫਾ ਹੋ ਰਿਹਾ ਹੈ। ਇੱਥੇ 94,995 ਕੋਰੋਨਾ ਦੇ ਮਾਮਲੇ ਹਨ। ਹੁਣ ਤੱਕ 2,923 ਲੋਕਾਂ ਦੀ ਜਾਨ ਜਾ ਚੁੱਕੀ ਹੈ। ਇਸ ਤੋਂ ਇਲਾਵਾ ਦੇਸ਼ ਦੇ ਕਈ ਹੋਰ ਸੂਬੇ ਹਨ, ਜਿੱਥੇ ਕੋਰੋਨਾ ਦੀ ਸਥਿਤੀ ਭਿਆਨਕ ਬਣੀ ਹੋਈ ਹੈ। ਜਦੋਂ ਤੱਕ ਬਜ਼ਾਰ ਵਿਚ ਕੋਰੋਨਾ ਦੀ ਵੈਕਸੀਨ ਨਹੀਂ ਆ ਜਾਂਦੀ, ਉਦੋਂ ਤਕ ਸਾਡੇ ਹੱਥ 'ਚ ਹੈ ਕਿ ਮਾਸਕ ਪਹਿਨ ਕੇ ਰੱਖੋ, ਸਮਾਜਿਕ ਦੂਰੀ ਦਾ ਪਾਲਣ ਕਰੋ। 
ਇਹ ਵੀ ਪੜ੍ਹੋ: 15 ਅਗਸਤ ਨੂੰ ਭਾਰਤੀ ਬਾਜ਼ਾਰ 'ਚ ਆ ਸਕਦੀ ਹੈ ਕੋਰੋਨਾ ਦੀ ਦਵਾਈ COVAXIN