ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਕਿਹਾ ਕਿ ਦੇਸ਼ ਭਗਤ ਲੱਦਾਖਵਾਸੀ ਚੀਨੀ ਘੁਸਪੈਠ ਵਿਰੁੱਧ ਆਵਾਜ਼ ਚੁੱਕ ਰਹੇ ਹਨ ਅਤੇ ਸਰਕਾਰ ਨੂੰ ਉਨ੍ਹਾਂ ਦੀ ਸੁਣਨੀ ਚਾਹੀਦੀ ਹੈ, ਕਿਉਂਕਿ ਜੇਕਰ ਉਨ੍ਹਾਂ ਦੀ ਗੱਲ ਨੂੰ ਨਜ਼ਰਅੰਦਾਜ ਕੀਤਾ ਗਿਆ ਤਾਂ ਦੇਸ਼ ਨੂੰ ਇਸ ਦੀ ਭਾਰੀ ਕੀਮਤ ਚੁਕਾਉਣੀ ਪਵੇਗੀ। ਉਨ੍ਹਾਂ ਨੇ ਇਕ ਖਬਰ ਦਾ ਹਵਾਲਾ ਦਿੰਦੇ ਹੋਏ ਟਵੀਟ ਕੀਤਾ,''ਦੇਸ਼ ਭਗਤ ਲੱਦਾਖਵਾਸੀ ਚੀਨੀ ਘੁਸਪੈਠ ਵਿਰੁੱਧ ਆਵਾਜ਼ ਚੁੱਕ ਰਹੇ ਹਨ। ਉਹ ਸਾਵਧਾਨ ਕਰ ਰਹੇ ਹਨ। ਉਨ੍ਹਾਂ ਦੀ ਗੱਲ ਨੂੰ ਨਜ਼ਰਅੰਦਾਜ ਕਰਨ ਦੀ ਭਾਰਤ ਨੂੰ ਭਾਰੀ ਕੀਮਤ ਚੁਕਾਉਣੀ ਪਵੇਗੀ।''

PunjabKesariਕਾਂਗਰਸ ਨੇਤਾ ਨੇ ਕਿਹਾ,''ਕ੍ਰਿਪਾ ਭਾਰਤ ਦੀ ਖਾਤਰ ਉਨ੍ਹਾਂ ਨੂੰ ਸੁਣੋ।'' ਰਾਹੁਲ ਗਾਂਧੀ ਨੇ ਜਿਸ ਖਬਰ ਦਾ ਹਵਾਲਾ ਦਿੱਤਾ ਹੈ, ਉਸ ਦੇ ਅਨੁਸਾਰ ਕਈ ਲੱਦਾਖਵਾਸੀਆਂ ਨੇ ਕਿਹਾ ਹੈ ਕਿ ਚੀਨ ਨੇ ਭਾਰਤੀ ਖੇਤਰ 'ਚ ਘੁਸਪੈਠ ਕੀਤੀ ਹੈ। ਦੱਸਣਯੋਗ ਹੈ ਕਿ ਲੱਦਾਖ 'ਚ ਅਸਲ ਕੰਟਰੋਲ ਰੇਖਾ 'ਤੇ ਪਿਛਲੇ ਕਈ ਹਫ਼ਤਿਆਂ ਤੋਂ ਗਤੀਰੋਧ ਚੱਲ ਰਿਹਾ ਹੈ। 15-16 ਜੂਨ ਦੀ ਰਾਤ ਦੋਹਾਂ ਦੇਸ਼ਾਂ ਦੇ ਫੌਜੀਆਂ ਦਰਮਿਆਨ ਹੋਈ ਹਿੰਸਕ ਝੜਪ 'ਚ 20 ਭਾਰਤੀ ਜਵਾਨ ਸ਼ਹੀਦ ਹੋ ਗਏ ਸਨ। ਇਸ ਝੜਪ 'ਚ ਚੀਨੀ ਪੱਖ ਨੂੰ ਵੀ ਨੁਕਸਾਨ ਹੋਣ ਦੀਆਂ ਖਬਰਾਂ ਹਨ।