ਜਲੰਧਰ (ਬਿਊਰੋ) — ਪੰਜਾਬੀ ਸੰਗੀਤ ਜਗਤ ਦੀ ਖ਼ੂਬਸੂਰਤ ਅਦਾਕਾਰਾ ਮਾਹਿਰਾ ਸ਼ਰਮਾ ਇੱਕ ਫਿਰ ਤੋਂ ਦਰਸ਼ਕਾਂ ਦਾ ਦਿਲ ਜਿੱਤਦੀ ਹੋਈ ਨਜ਼ਰ ਆ ਰਹੀ ਹੈ। 'ਹੈਸ਼ਟੈਗ ਲਵ ਸੋਹਣੀਏ' (Hashtag Love Soniyea) ਜਿਸ ਨੂੰ ਮੀਤ ਬ੍ਰਦਰਸ ਅਤੇ Piyush Mehroliyaa ਨੇ ਗਾਇਆ ਹੈ। ਇਸ ਗੀਤ ਮਾਹਿਰਾ ਸ਼ਰਮਾ ਅਤੇ ਪਾਰਸ ਛਾਬੜਾ ਦੀ ਲਵ ਕੈਮਿਸਟਰੀ ਦੇਖਣ ਨੂੰ ਮਿਲ ਰਹੀ ਹੈ। ਦੱਸ ਦਈਏ ਕਿ ਮਾਹਿਰਾ ਸ਼ਰਮਾ ਤੇ ਪਾਰਸ ਛਾਬੜਾ ਦੀ ਮੁਲਾਕਾਤ ਸੁਪਰਸਟਾਰ ਸਲਮਾਨ ਖਾਨ ਦੇ ਟੀ. ਵੀ. ਦੇ ਰਿਐਲਿਟੀ ਸ਼ੋਅ 'ਬਿੱਗ ਬੌਸ 13' ਦੌਰਾਨ ਹੋਈ ਸੀ।

ਜੇ ਗੱਲ ਕਰੀਏ ਗੀਤ ਦੇ ਬੋਲ ਤੇ ਰੈਪ ਦੀ ਤਾਂ ਉਹ ਮੇਲੋ ਡੀ (Mellow D) ਨੇ ਤਿਆਰ ਕੀਤਾ ਹੈ। ਇਸ ਗੀਤ ਨੂੰ ਸੰਗੀਤ ਖੁਦ Meet Bros ਨੇ ਦਿੱਤਾ ਹੈ। ਗੀਤ ਦਾ ਵੀਡੀਓ ਬਹੁਤ ਹੀ ਸ਼ਾਨਦਾਰ ਹੈ, ਜਿਸ ਨੂੰ ਐੱਮ.ਬੀ ਮਿਊਜ਼ਿਕ ਦੇ ਯੂਟਿਊਬ ਚੈਨਲ 'ਤੇ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ।
ਮਾਹਿਰਾ ਸ਼ਰਮਾ ਇਸ ਤੋਂ ਪਹਿਲਾਂ ਵੀ ਕਈ ਨਾਮੀ ਗਾਇਕ ਜਿਵੇਂ ਅੰਮ੍ਰਿਤ ਮਾਨ, ਪ੍ਰਭ ਗਿੱਲ, ਜੱਸ ਮਾਣਕ ਅਤੇ ਕਈ ਹੋਰ ਪੰਜਾਬੀ ਗਾਇਕਾਂ ਨਾਲ ਕੰਮ ਕਰ ਚੁੱਕੀ ਹੈ।