ਵਿਕਟੋਰੀਆ- ਆਸਟ੍ਰੇਲੀਆ ਦੇ ਸੂਬੇ ਵਿਕਟੋਰੀਆ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 108 ਨਵੇਂ ਮਾਮਲੇ ਸਾਹਮਣੇ ਆਏ ਹਨ। 28 ਮਾਰਚ ਤੋਂ ਬਾਅਦ ਇਹ ਦੂਜੀ ਵਾਰ ਅਜਿਹਾ ਹੋਇਆ ਹੈ ਕਿ ਇੱਥੇ ਵੱਡੀ ਗਿਣਤੀ ਵਿਚ ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। 

ਸੂਬਾ ਸਰਕਾਰ ਨੇ ਦੱਸਿਆ ਕਿ ਕੋਰੋਨਾ ਵਾਇਰਸ ਕਾਰਨ 9 ਪਬਲਿਕ ਹਾਊਸਿੰਗ ਅਪਾਰਟਮੈਂਟਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਇਹ ਮੈਲਬੌਰਨ ਦੇ ਫਲੈਮਿੰਗਟਨ ਅਤੇ ਉੱਤਰੀ ਮੈਲਬੌਰਨ ਵਿਚ ਸਥਿਤ ਹਨ। 
ਵਿਕਟੋਰੀਆ ਦੇ ਮੁੱਖ ਮੰਤਰੀ ਡਾਨ ਐਂਡਰੀਊ ਨੇ ਕਿਹਾ ਕਿ 5 ਦਿਨਾਂ ਤਕ ਇੱਥੇ ਸਖਤਾਈ ਨਾਲ ਲਾਕਡਾਊਨ ਰੱਖਿਆ ਜਾਵੇਗਾ। ਕਿਸੇ ਨੂੰ ਵੀ ਇੱਥੋਂ ਬਾਹਰ ਨਿਕਲਣ ਜਾਂ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਇਸ ਇਲਾਕੇ ਵਿਚ 3 ਹਜ਼ਾਰ ਤੋਂ ਵੱਧ ਲੋਕ ਰਹਿੰਦੇ ਹਨ, ਜਿਨ੍ਹਾਂ ਵਿਚ ਬੱਚੇ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਤਕਲੀਫ ਵਾਲਾ ਸਮਾਂ ਹੈ ਪਰ ਸਾਨੂੰ ਸਭ ਨੂੰ ਮਿਲ ਕੇ ਕੰਮ ਕਰਨ ਦੀ ਜ਼ਰੂਰਤ ਹੈ।