ਵਾਸ਼ਿੰਗਟਨ (ਵਾਰਤਾ) : ਅਮਰੀਕਾ ਵਿਚ ਉਟਾਹ ਸੂਬੇ ਦੇ ਫੋਕਰ ਕੈਨਿਯਨ ਪਹਾੜੀ ਖੇਤਰ ਵਿਚ ਇਕ ਛੋਟੇ ਜਹਾਜ਼ ਦੇ ਹਾਦਸਾਗ੍ਰਸਤ ਹੋ ਜਾਣ ਨਾਲ 4 ਲੋਕਾਂ ਦੀ ਮੌਤ ਹੋ ਗਈ।

ਸਮਾਚਾਰ ਵੈਬਸਾਈਟ ਏਬੀਸੀ4ਡਾਟਕਾਮ ਦੀ ਰਿਪੋਟਰ ਅਨੁਸਾਰ ਐਸ.ਜੀ.ਟੀ. ਸਪੈਂਸਰ ਕੇਨਨ ਨਾਮ ਦਾ ਇਹ ਜਹਾਜ਼ ਸਥਾਨਕ ਸਮੇਂ ਅਨੁਸਾਰ ਸ਼ੁੱਕਰਵਾਰ ਸਵੇਰੇ 8 ਵਜੇ ਬਾਕਸ ਏਡਰ ਪਾਕਰ ਖੇਤਰ ਵਿਚ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿਚ ਜਹਾਜ਼ ਵਿਚ ਸਵਾਰ ਸਾਰੇ 4 ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਰਾਹਤ ਅਤੇ ਬਚਾਅ ਕਰਮੀਆਂ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਮਲਬਾ ਹਟਾਉਣ ਦੇ ਕੰਮ ਵਿਚ ਜੁੱਟ ਗਈ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।