ਕੀਰਤਪੁਰ ਸਾਹਿਬ (ਚੋਵੇਸ਼ ਲਟਾਵਾ) : ਕੀਰਤਪੁਰ ਸਾਹਿਬ ਦੇ ਨਜ਼ਦੀਕੀ ਪਿੰਡ ਨੱਕੀਆਂ ਵਿਖੇ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਇਕ ਕਬਾੜ ਦੀ ਦੁਕਾਨ 'ਚ ਜਾ ਵੜੀ, ਇਸ ਹਾਦਸੇ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਇਕ ਗੰਭੀਰ ਜ਼ਖ਼ਮੀ ਹੈ। ਮਿਲੀ ਜਾਣਕਾਰੀ ਮੁਤਾਬਕ ਸ਼ਨੀਵਾਰ ਦੁਪਹਿਰ ਕਰੀਬ ਇਕ ਵਜੇ ਕੀਰਤਪੁਰ ਸਾਹਿਬ ਦੇ ਨਜ਼ਦੀਕੀ ਪਿੰਡ ਨੱਕੀਆਂ ਵਿਖੇ ਦੋ ਵਿਅਕਤੀ ਕਬਾੜ ਦੀ ਦੁਕਾਨ 'ਤੇ ਕਬਾੜ ਵੇਚਣ ਆਏ ਸਨ, ਇਸ ਦੌਰਾਨ ਤੇਜ਼ ਰਫ਼ਤਾਰ ਕਾਰ ਜੋ ਸ੍ਰੀ ਕੀਰਤਪੁਰ ਸਾਹਿਬ ਵਲੋਂ ਆ ਰਹੀ ਸੀ ਜਦੋਂ ਇਹ ਕਾਰ ਨੱਕੀਆਂ ਇੰਡੀਅਨ ਆਇਲ ਪੈਟਰੋਲ ਪੰਪ ਦੇ ਸਾਹਮਣੇ ਪਹੁੰਚੀ ਤਾਂ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਡਵਾਈਡਰ ਨਾਲ ਵੱਜਣ ਤੋਂ ਬਾਅਦ ਸਿੱਧੀ ਕਬਾੜ ਦੀ ਦੁਕਾਨ ਵਿਚ ਜਾ ਵੜੀ ਜਿਸ ਨਾਲ ਦੁਕਾਨ ਤੇ ਸਾਮਾਨ ਵੇਚਣ ਆਏ ਦੋ ਵਿਅਕਤੀ ਅਤੇ ਦੁਕਾਨ 'ਤੇ ਕੰਮ ਕਰਨ ਵਾਲੇ ਨੌਜਵਨ ਕਾਰ ਦੀ ਲਪੇਟ ਵਿਚ ਆ ਗਿਆ।

ਇਹ ਵੀ ਪੜ੍ਹੋ : ਬਠਿੰਡਾ 'ਚ ਕੋਰੋਨਾ ਮਹਾਮਾਰੀ ਨੇ ਫ਼ੜੀ ਰਫ਼ਤਾਰ, 7 ਨਵੇਂ ਪਾਜ਼ੇਟਿਵ ਮਾਮਲੇ ਆਏ ਸਾਹਮਣੇ

PunjabKesari

ਹਾਦਸੇ ਤੋਂ ਕੁਝ ਦੇਰ ਬਾਅਦ 108 ਐਂਬੂਲੈਂਸ ਮੌਕੇ 'ਤੇ ਪਹੁੰਚੀ ਪਰ 108 ਐਂਬੂਲੈਂਸ ਦੇ ਮੁਲਾਜ਼ਮਾਂ ਨੇ ਜ਼ਖ਼ਮੀਆਂ ਨੂੰ ਚੱਕਣ ਤੋਂ ਇਸ ਲਈ ਇਨਕਾਰ ਕਰ ਦਿੱਤਾ ਕਿ ਉਨ੍ਹਾਂ ਵਿਚੋਂ ਦੋ ਵਿਅਕਤੀਆਂ ਦੀ ਮੌਕੇ 'ਤੇ ਮੌਤ ਹੋ ਚੁੱਕੀ ਹੈ। ਬਾਅਦ 'ਚ ਮੌਕੇ 'ਤੇ ਪਹੁੰਚੇ ਥਾਣਾ ਕੀਰਤਪੁਰ ਸਾਹਿਬ ਦੇ ਐੱਸ. ਐੱਚ. ਓ. ਸੰਨੀ ਖੰਨਾ ਨੇ ਕਿਹਾ ਕਿ ਉਹ ਉਕਤ ਮੁਲਾਜ਼ਮਾਂ ਖਿਲਾਫ਼ ਹੈੱਡ ਦਫ਼ਤਰ ਵਿਚ ਸ਼ਿਕਾਇਤ ਕਰਨਗੇ ਕਿਉਂਕਿ ਇਨ੍ਹਾਂ ਖਿਲਾਫ਼ ਪਹਿਲਾਂ ਵੀ ਸ਼ਿਕਾਇਤਾਂ ਆ ਚੁੱਕੀਆਂ ਹਨ।

PunjabKesari

ਇਹ ਵੀ ਪੜ੍ਹੋ : ਬ੍ਰਹਮਪੁਰਾ ਦੇ ਬਿਆਨ ''ਤੇ ਢੀਂਡਸਾ ਨੇ ਵੱਟੀ ਚੁੱਪ