ਮਾਛੀਵਾੜਾ ਸਾਹਿਬ (ਟੱਕਰ) : ਲੰਘੀਂ 24 ਮਈ ਨੂੰ ਨੇੜਲੇ ਪਿੰਡ ਦੀ ਇਕ 14 ਸਾਲਾ ਨਾਬਾਲਗ ਕੁੜੀ ਨੂੰ ਗੁਆਂਢ 'ਚ ਰਹਿੰਦਾ ਬਾਲਗ ਮੁੰਡਾ ਰੁਪੇਸ਼ ਕੁਮਾਰ ਵਿਆਹ ਦਾ ਝਾਂਸਾ ਦੇ ਵਰਗਾਲਾ ਕੇ ਲੈ ਗਿਆ ਸੀ, ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ ਲੜਕੀ ਦਾ ਮੈਡੀਕਲ ਕਰਵਾਉਣ ਉਪਰੰਤ ਵਾਰਸਾਂ ਨੂੰ ਸੌਂਪ ਦਿੱਤਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਂਣੇਦਾਰ ਸੰਦੀਪ ਕੌਰ ਤੇ ਜਗਦੀਪ ਸਿੰਘ ਨੇ ਦੱਸਿਆ ਕਿ ਮਾਛੀਵਾੜਾ ਪੁਲਸ ਥਾਣਾ 'ਚ ਰੁਪੇਸ਼ ਕੁਮਾਰ ਖ਼ਿਲਾਫ਼ ਨਾਬਾਲਗ ਕੁੜੀ ਨੂੰ ਅਗਵਾ ਕਰਨ ਦਾ ਮਾਮਲਾ ਦਰਜ ਹੈ ਅਤੇ ਪੁਲਸ ਨੇ ਨਾਕਾਬੰਦੀ ਕਰਕੇ ਉਸ ਨੂੰ ਗੜ੍ਹੀ ਪੁਲ ਨੇੜ੍ਹਿਓਂ ਗ੍ਰਿਫ਼ਤਾਰ ਕਰ ਲਿਆ। 

ਮੁੰਡੇ ਨਾਲ ਅਗਵਾ ਹੋਈ ਕੁੜੀ ਨੂੰ ਗ੍ਰਿਫ਼ਤਾਰ ਕਰਕੇ ਉਸਦੀ ਮੈਡੀਕਲ ਜਾਂਚ ਕਰਵਾਈ ਗਈ ਜਿਸ ਦੀ ਰਿਪੋਰਟ ਆਉਣ 'ਤੇ ਪਤਾ ਲੱਗਾ ਕਿ ਇਹ ਮੁੰਡਾ ਨਾਬਾਲਗ ਕੁੜੀ ਨਾਲ ਬਲਾਤਕਾਰ ਵੀ ਕਰਦਾ ਰਿਹਾ। ਪੁਲਸ ਵਲੋਂ ਦਰਜ ਹੋਏ ਮਾਮਲੇ 'ਚ ਪੋਸਕੋ ਐਕਟ ਤੇ ਬਲਾਤਕਾਰ ਦਾ ਵੀ ਵਾਧਾ ਕਰ ਦਿੱਤਾ ਗਿਆ ਹੈ। ਪੁਲਸ ਅਨੁਸਾਰ ਮੁੰਡੇ ਦਾ ਮੈਡੀਕਲ ਕਰਵਾਉਣ ਉਪਰੰਤ ਉਸ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ ਜਦਕਿ ਨਾਬਾਲਗ ਕੁੜੀ ਨੂੰ ਮਾਪਿਆਂ ਦੇ ਸਪੁਰਦ ਕਰ ਦਿੱਤਾ ਗਿਆ ਹੈ।