ਤਿਰੂਪਤੀ (ਆਂਧਰਾ ਪ੍ਰਦੇਸ਼)- ਤਿਰੂਮਲਾ ਤਿਰੂਪਤੀ ਦੇਵਸਥਾਨਮ (ਟੀ.ਟੀ.ਡੀ.) ਦੇ ਲਗਭਗ 17 ਕਰਮੀਆਂ ਦੇ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। ਟੀ.ਟੀ.ਡੀ. ਬੋਰਡ ਦੇ ਇਕ ਸੀਨੀਅਰ ਅਹੁਦਾ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਟੀ.ਟੀ.ਡੀ. ਬੋਰਡ ਦੇ ਪ੍ਰਧਾਨ ਵਾਈ.ਵੀ. ਸੁੱਬਾ ਰੈੱਡੀ ਨੇ ਇਕ ਐਮਰਜੈਂਸੀ ਬੈਠਕ ਤੋਂ ਬਾਅਦ ਕਿਹਾ ਕਿ ਹਾਲ ਹੀ 'ਚ ਇਕ ਸਹਾਇਕ ਪੁਜਾਰੀ, ਕੁਝ ਸੰਗੀਤਕਾਰ ਅਤੇ ਸੁਰੱਖਿਆ ਕਰਮੀ ਸ਼ਾਮਲ ਹਨ।

ਪੀੜਤ ਕਰਮੀਆਂ ਨੂੰ ਸਰਵਸ਼੍ਰੇਸ਼ਠ ਇਲਾਜ ਉਪਲੱਬਧ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕੋਵਿਡ-19 ਦੇ ਪ੍ਰਸਾਰ ਤੋਂ ਬਾਅਦ ਮੰਦਰ ਨੂੰ ਬੰਦ ਕਰ ਦਿੱਤਾ ਗਿਆ ਸੀ ਅਤੇ ਇਸ ਨੂੰ 11 ਜੂਨ ਨੂੰ ਫਿਰ ਤੋਂ ਸ਼ਰਧਾਲੂਆਂ ਲਈ ਖੋਲ੍ਹ ਦਿੱਤਾ ਗਿਆ ਅਤੇ ਹਰ ਦਿਨ ਸਿਰਫ਼ 6 ਹਜ਼ਾਰ ਸ਼ਰਧਾਲੂਆਂ ਨੂੰ ਹੀ ਮੰਦਰ 'ਚ ਪ੍ਰਵੇਸ਼ ਦੀ ਮਨਜ਼ੂਰੀ ਦਿੱਤੀ ਗਈ। ਸਾਰੀਆਂ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਦੇਸ਼ 'ਚ ਕੋਵਿਡ-19 ਮਹਾਮਾਰੀ ਤੇਜ਼ੀ ਨਾਲ ਫੈਲਣ ਨੂੰ ਧਿਆਨ 'ਚ ਰੱਖਦੇ ਹੋਏ ਟੀ.ਟੀ.ਡੀ. ਨੇ ਇਹ ਤੈਅ ਕੀਤਾ ਹੈ ਕਿ ਕਿਸੇ ਵੀ ਸਥਿਤੀ 'ਚ 12,000 ਤੋਂ ਵੱਧ ਸ਼ਰਧਾਲੂਆਂ ਨੂੰ ਮੰਦਰ 'ਚ ਪ੍ਰਵੇਸ਼ ਦੀ ਮਨਜ਼ੂਰੀ ਨਹੀਂ ਦਿੱਤੀ ਜਾਵੇਗੀ।