ਸ਼੍ਰੀਨਗਰ : ਅਮਰਨਾਥ ਯਾਤਰਾ ਲਈ ਜੰਮੂ ਤੋਂ ਸੜਕ ਮਾਰਗ ਰਾਹੀਂ ਹਰ ਦਿਨ ​500 ਮੁਸਾਫਰਾਂ ਨੂੰ ਜਾਣ ਦੀ ਇਜਾਜ਼ਤ ਮਿਲ ਸਕਦੀ ਹੈ। ਉਥੇ ਹੀ ਰੋਜ਼ਾਨਾ ਹੋਣ ਵਾਲੀ ਪੂਜਾ ਦਾ ਲਾਈਵ ਟੈਲੀਕਾਸਟ ਕੀਤਾ ਜਾਵੇਗਾ। ਮੁੱਖ ਸਕੱਤਰ ਨੇ ਇਹ ਜਾਣਕਾਰੀ ਦਿੱਤੀ।

ਸ਼੍ਰੀ ਅਮਰਨਾਥਜੀ ਯਾਤਰਾ 2020 ਦੀਆਂ ਤਿਆਰੀਆਂ ਦੀ ਸਮੀਖਿਆ ਕਰਦੇ ਹੋਏ ਮੁੱਖ ਸਕੱਤਰ ਨੇ ਕਿਹਾ ਕਿ ਕੋਵਿਡ-19 ਮਹਾਮਾਰੀ ਕਸ਼ਮੀਰ 'ਚ ਤੇਜ਼ੀ ਨਾਲ ਫੈਲ ਰਹੀ ਹੈ ਅਤੇ ਇਹ ਚਿੰਤਾ ਦਾ ਵਿਸ਼ਾ ਹੈ। ਇਸ ਨੂੰ ਦੇਖਦੇ ਹੋਏ ਰੋਜ਼ਾਨਾ ਹੋਣ ਵਾਲੀ ਪੂਜਾ ਦਾ ਲਾਈਵ ਟੈਲੀਕਾਸਟ ਕੀਤਾ ਜਾਵੇਗਾ। ਉਥੇ ਹੀ ਜੰਮੂ ਕਸ਼ਮੀਰ ਆਉਣ ਵਾਲੇ ਮੁਸਾਫਰਾਂ ਲਈ ਮਾਣਕ ਸੰਚਾਲਨ ਪ੍ਰਕਿਰਿਆ ਦੇ ਤਹਿਤ ਟੈਸਟਿੰਗ ਲਾਜ਼ਮੀ ਹੋਵੇਗੀ।

ਅਮਰਨਾਥ ਯਾਤਰਾ ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਗਠਿਤ ਇੱਕ ਸਬ ਕਮੇਟੀ ਦੀ ਮੀਟਿੰਗ ਹੋਈ ਜਿਸ ਦੀ ਪ੍ਰਧਾਨਤਾ ਮੁੱਖ ਸਕੱਤਰ ਬੀ.ਵੀ.ਆਰ. ਸੁਬਰਾਮਣੀਅਮ ਨੇ ਕੀਤੀ। ਬੈਠਕ 'ਚ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਨਾਲ ਹੀ ਕਿਹਾ ਗਿਆ ਕਿ ਕੋਵਿਡ-19 ਮਹਾਮਾਰੀ ਨੂੰ ਦੇਖਦੇ ਹੋਏ​ਰੋਜ਼ਾਨਾ ਸਿਰਫ 500 ਮੁਸਾਫਰਾਂ ਨੂੰ ਜੰਮੂ ਤੋਂ ਸੜਕ ਮਾਰਗ ਰਾਹੀਂ ਜਾਣ ਦੀ ਇਜਾਜ਼ਤ ਹੋਵੇਗੀ।