ਨਵੀਂ ਦਿੱਲੀ - ਦੇਸ਼ 'ਚ ਕੋਰੋਨਾ ਵਾਇਰਸ ਦਾ ਇਨਫੈਕਸ਼ਨ ਤੇਜ਼ੀ ਨਾਲ ਫੈਲਦਾ ਜਾ ਰਿਹਾ ਹੈ। ਹਰ ਰੋਜ਼ 50 ਹਜ਼ਾਰ ਚੋਂ ਜ਼ਿਆਦਾ ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋ ਰਹੀ ਹੈ। ਕੋਰੋਨਾ ਇਨਫੈਕਸ਼ਨ ਦੇ ਮਰੀਜ਼ਾਂ ਦੇ ਮਾਮਲੇ 'ਚ ਦੁਨੀਆ 'ਚ ਭਾਰਤ ਤੀਸਰੇ ਨੰਬਰ 'ਤੇ ਹੈ। ਹੁਣ ਭਾਰਤ 'ਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 20 ਲੱਖ ਦੇ ਪਾਰ ਹੋ ਚੁੱਕੀ ਹੈ।

covid19india.org ਮੁਤਾਬਕ ਹੁਣ ਦੇਸ਼ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 20 ਲੱਖ ਦੇ ਪਾਰ ਹੋ ਚੁੱਕੀ ਹੈ। ਸਿਹਤ ਮੰਤਰਾਲਾ ਤੋਂ ਅਧਿਕਾਰਕ ਅੰਕੜੇ ਅਗਲੇ ਦਿਨ ਸਵੇਰੇ ਜਾਰੀ ਕੀਤੇ ਜਾਣਗੇ। ਸਿਹਤ ਮੰਤਰੀ ਡਾ. ਹਰਸ਼ਵਰਧਨ ਮੁਤਾਬਕ ਦੇਸ਼ 'ਚ ਹੁਣ ਕੋਰੋਨਾ ਵਾਇਰਸ ਰਿਕਵਰੀ ਰੇਟ 67.62 ਫੀਸਦੀ ਹੋ ਚੁੱਕੀ ਹੈ।

ਦੱਸ ਦਈਏ ਕਿ ਸਿਹਤ ਮੰਤਰਾਲਾ 6 ਅਗਸਤ ਦੀ ਸਵੇਰੇ ਤੱਕ ਦੇਸ਼ 'ਚ 19,64,356 ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਪੁਸ਼ਟੀ ਕਰ ਚੁੱਕਾ ਹੈ। ਇਸ ਤੋਂ ਇਲਾਵਾ ਦੇਸ਼ 'ਚ 40699 ਲੋਕਾਂ ਦੀ ਕੋਰੋਨਾ ਵਾਇਰਸ ਕਾਰਨ ਜਾਨ ਜਾ ਚੁੱਕੀ ਹੈ। ਨਾਲ ਹੀ 13,28,336 ਕੋਰੋਨਾ ਮਰੀਜ਼ਾਂ ਦਾ ਇਲਾਜ ਵੀ ਕੀਤਾ ਜਾ ਚੁੱਕਾ ਹੈ।