ਅਹਿਮਦਾਬਾਦ— ਗੁਜਰਾਤ 'ਚ ਪਿਛਲੇ 24 ਘੰਟਿਆਂ 'ਚ ਕੋਵਿਡ-19 ਦੇ 1,110 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸ਼ਨੀਵਾਰ ਨੂੰ ਸੂਬੇ 'ਚ ਸੰਕ੍ਰਮਿਤ ਲੋਕਾਂ ਦੀ ਗਿਣਤੀ ਵੱਧ ਕੇ 69,986 ਹੋ ਗਈ। ਇਹ ਜਾਣਕਾਰੀ ਸਿਹਤ ਵਿਭਾਗ ਨੇ ਦਿੱਤੀ।

ਵਿਭਾਗ ਵੱਲੋਂ ਜਾਰੀ ਇਕ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਸੂਬੇ 'ਚ ਸੰਕਰਮਣ ਕਾਰਨ 23 ਹੋਰ ਮਰੀਜ਼ਾਂ ਦੀ ਮੌਤ ਹੋ ਗਈ ਅਤੇ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 2,629 ਹੋ ਗਈ।
ਰਿਲੀਜ਼ 'ਚ ਕਿਹਾ ਗਿਆ ਹੈ ਕਿ ਪਿਛਲੇ 24 ਘੰਟਿਆਂ 'ਚ 1,135 ਮਰੀਜ਼ਾਂ ਨੂੰ ਠੀਕ ਹੋਣ ਜਾਣ ਤੋਂ ਬਾਅਦ ਵੱਖ-ਵੱਖ ਹਸਪਤਾਲਾਂ 'ਚੋਂ ਛੁੱਟੀ ਦੇ ਦਿੱਤੀ ਗਈ, ਜਿਸ ਨਾਲ ਸੂਬੇ 'ਚ ਕੁੱਲ ਠੀਕ ਹੋਏ ਮਰੀਜ਼ਾਂ ਦੀ ਗਿਣਤੀ 52,827 ਹੋ ਗਈ। ਪਿਛਲੇ 24 ਘੰਟਿਆਂ 'ਚ ਸੂਬੇ 'ਚ 26,272 ਨਮੂਨਿਆਂ ਦੀ ਜਾਂਚ ਕੀਤੀ ਗਈ। ਵਿਭਾਗ ਮੁਤਾਬਕ, ਹੁਣ ਤੱਕ ਕੁੱਲ 9,56,645 ਟੈਸਟ ਕੀਤੇ ਜਾ ਚੁੱਕੇ ਹਨ।