ਨਵੀਂ ਦਿੱਲੀ - ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਸ਼ਨੀਵਾਰ ਸ਼ਾਮ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਏਮਜ਼ ਦੇ ਟਰਾਮਾ ਸੈਂਟਰ 'ਚ ਦਾਖਲ ਕਰਵਾਇਆ ਗਿਆ ਹੈ। ਕੇਂਦਰੀ ਮੰਤਰੀ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਵੀ ਕੋਰੋਨਾ ਪਾਜ਼ੇਟਿਵ ਪਾਏ ਜਾਣ ਅਤੇ ਏਮਜ਼ 'ਚ ਦਾਖਲ ਹੋਣ ਦੀ ਪੁਸ਼ਟੀ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਸੰਪਰਕ 'ਚ ਆਏ ਲੋਕਾਂ ਨੂੰ ਆਪਣਾ ਧਿਆਨ ਰੱਖਣ ਨੂੰ ਵੀ ਕਿਹਾ ਹੈ।

कोरोना के शुरूआती लक्षण आने पर मैंने टेस्ट करवाया व पहली जाँच नेगेटिव आने के बाद आज दूसरी जाँच पॉजिटिव आई है।
मेरी तबीयत ठीक है परन्तु चिकित्सकीय सलाह पर AIIMS में भर्ती हूँ। मेरा निवेदन है कि जो लोग गत कुछ दिनों में मेरे संपर्क में आयें हैं, कृपया अपने स्वास्थ्य का ध्यान रखे ।

— Arjun Ram Meghwal (@arjunrammeghwal) August 8, 2020

ਮੇਘਵਾਲ ਨੇ ਆਪਣੇ ਟਵਿਟਰ ਹੈਂਡਲ 'ਤੇ ਲਿਖਿਆ, ਕੋਰੋਨਾ ਦੇ ਸ਼ੁਰੂਆਤੀ ਲੱਛਣ ਆਉਣ 'ਤੇ ਮੈਂ ਟੈਸਟ ਕਰਵਾਇਆ ਅਤੇ ਪਹਿਲੀ ਜਾਂਚ ਨੈਗੇਟਿਵ ਆਉਣ ਤੋਂ ਬਾਅਦ ਅੱਜ ਦੂਜੀ ਜਾਂਚ ਪਾਜ਼ੇਟਿਵ ਆਈ ਹੈ। ਮੇਰੀ ਸਿਹਤ ਠੀਕ ਹੈ ਪਰ ਡਾਕਟਰੀ ਸਲਾਹ 'ਤੇ ਏਮ਼ 'ਚ ਦਾਖਲ ਹਾਂ। ਮੇਰੀ ਬੇਨਤੀ ਹੈ ਕਿ ਜਿਹੜੇ ਲੋਕ ਪਿਛਲੇ ਕੁੱਝ ਦਿਨਾਂ 'ਚ ਮੇਰੇ ਸੰਪਰਕ 'ਚ ਆਏ ਹਨ, ਕਿਰਪਾ ਆਪਣੀ ਸਿਹਤ ਦਾ ਧਿਆਨ ਰੱਖਣ। ਮੇਘਵਾਲ ਇਸ ਸਮੇਂ ਕੇਂਦਰੀ ਭਾਰੀ ਉਦਯੋਗ ਰਾਜ ਮੰਤਰੀ ਅਤੇ ਸੰਸਦੀ ਕਾਰਜ ਮੰਤਰੀ ਹਨ। ਉਹ ਰਾਜਸਥਾਨ ਦੇ ਬੀਕਾਨੇਰ ਲੋਕਸਭਾ ਸੀਟ ਤੋਂ ਸੰਸਦ ਮੈਂਬਰ ਹਨ।