ਮੋਹਾਲੀ (ਪ੍ਰਦੀਪ) : ਬਲਵੰਤ ਸਿੰਘ ਮੁਲਤਾਨੀ ਅਗਵਾ ਅਤੇ ਉਸ ਦੀ ਲਾਸ਼ ਨੂੰ ਖ਼ੁਰਦ-ਬਰਦ ਕਰਨ ਦੇ ਮਾਮਲੇ ਵਿਚ ਨਾਮਜ਼ਦ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਅੱਜ ਪੰਜਾਬ ਬੰਦ ਦੌਰਾਨ ਚੁੱਪ-ਚੁਪੀਤੇ ਸਵੇਰ ਸਮੇਂ ਐੱਸ. ਆਈ. ਟੀ. ਸਾਹਮਣੇ ਪੇਸ਼ ਹੋ ਕੇ ਹਾਜ਼ਰੀ ਲਗਵਾਉਣ ਉਪਰੰਤ ਵਾਪਸ ਚਲੇ ਗਏ। ਸੂਤਰਾਂ ਅਨੁਸਾਰ ਸੁਮੇਧ ਸੈਣੀ ਸ਼ੁੱਕਰਵਾਰ ਸਵੇਰੇ ਲਗਭਗ 9.30 ਵਜੇ ਮਟੌਰ ਥਾਣੇ ਵਿਚ 'ਸਿੱਟ' ਸਾਹਮਣੇ ਪੇਸ਼ ਹੋਏ। ਇਸ ਦੌਰਾਨ ਐੱਸ. ਪੀ. ਡੀ. ਹਰਮਨਦੀਪ ਹੰਸ ਅਤੇ ਬਿਕਰਮ ਬਰਾੜ ਡੀ. ਐੱਸ. ਪੀ. ਡੀ. ਵੀ ਉਥੇ ਮੌਜੂਦ ਸਨ। ਦੱਸਿਆ ਜਾ ਰਿਹਾ ਹੈ ਕਿ ਲਗਭਗ ਅੱਧਾ ਘੰਟਾ ਸੁਮੇਧ ਸੈਣੀ ਮਟੌਰ ਥਾਣੇ 'ਚ ਮੌਜੂਦ ਰਹੇ। 

ਇਹ ਵੀ ਪੜ੍ਹੋ :  ਚੱਬੇਵਾਲ 'ਚ ਧਰਨੇ ਦੌਰਾਨ ਅਕਾਲੀਆਂ ਤੇ ਕਿਸਾਨਾਂ ਵਿਚਾਲੇ ਖੜਕੀ (ਤਸਵੀਰਾਂ)

ਇਸ ਉਪਰੰਤ ਉਹ ਐਡੀਸ਼ਨਲ ਜੱਜ ਰਵਨੀਤ ਕੌਰ ਦੀ ਅਦਾਲਤ ਵਿਚ ਪੇਸ਼ ਹੋਏ। ਇਹ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਇਹ ਪਹਿਲੀ ਵਾਰ ਹੈ ਜਦੋਂ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਸਿੱਟ ਸਾਹਮਣੇ ਪੇਸ਼ ਹੋਏ ਹਨ। 

ਇਹ ਵੀ ਪੜ੍ਹੋ :  ਵਿਆਹ ਦੇ ਸ਼ਗਨਾਂ 'ਚ ਪਿਆ ਭੜਥੂ, ਡੀ. ਜੇ. 'ਤੇ ਨੱਚਦਿਆਂ ਮਚ ਗਿਆ ਚੀਕ-ਚਿਹਾੜਾ

ਇਥੇ ਇਹ ਵੀ ਦੱਸਣਯੋਗ ਹੈ ਕਿ ਬੀਤੇ ਦਿਨੀਂ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਮੁਤਾਬਕ ਸਿੱਟ ਵਲੋਂ ਨੋਟਿਸ ਦੇ ਕੇ ਜਾਂਚ ਵਿਚ ਸ਼ਾਮਲ ਹੋਣ ਲਈ ਥਾਣਾ ਮਟੌਰ ਵਿਖੇ ਬੁਲਾਇਆ ਗਿਆ ਸੀ ਪਰ ਉਹ ਪੇਸ਼ ਨਹੀਂ ਹੋਏ ਸਨ, ਜਿਸ ਕਾਰਨ ਸਿੱਟ ਦੀ ਟੀਮ ਵਾਪਸ ਚਲੀ ਗਈ ਸੀ।ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਸੈਣੀ ਨੂੰ ਵੱਡੀ ਰਾਹਤ ਦਿੰਦੇ ਹੋਏ ਹਾਈਕੋਰਟ ਨੇ ਉਨ੍ਹਾਂ ਨੂੰ ਬਲੈਂਕੇਟ ਬੇਲ ਦੇ ਦਿੱਤੀ ਹੈ। ਇਸ ਦੇ ਚੱਲਦੇ ਕਿਸੇ ਵੀ ਮਾਮਲੇ ਵਿਚ ਸੈਣੀ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਪੁਲਸ ਨੂੰ 7 ਦਿਨ ਦਾ ਨੋਟਿਸ ਦੇਣਾ ਪਵੇਗਾ।

ਇਹ ਵੀ ਪੜ੍ਹੋ :  ਖੇਤੀ ਬਿੱਲਾਂ ਦੇ ਵਿਰੋਧ 'ਚ ਅਕਾਲੀ ਨੇਤਾ ਨੇ ਸਾੜਿਆ ਟ੍ਰੈਕਟਰ, ਮੋਦੀ ਨੂੰ ਦਿੱਤੀ ਆਤਮਦਾਹ ਦੀ ਚਿਤਾਵਨੀ