ਕਪੂਰਥਲਾ (ਓਬਰਾਏ)— ਖੇਤੀ ਬਿੱਲਾਂ ਨੂੰ ਲੈ ਕੇ ਕਿਸਾਨ ਅਤੇ ਹੋਰ ਬਹੁਤ ਜਥੇਬੰਦੀਆ ਕੇਂਦਰ ਸਰਕਾਰ ਖਿਲਾਫ਼ ਸੜਕਾਂ 'ਤੇ ਉਤਰੇ ਹੋਏ ਹਨ। ਇਕ ਪਾਸੇ ਜਿੱਥੇ ਅੱਜ ਕਿਸਾਨਾਂ ਦਾ ਵਿਰੋਧੀ ਧਿਰਾਂ, ਜਥੇਬੰਦੀਆਂ ਅਤੇ ਪੰਜਾਬੀ ਗਾਇਕਾਂ ਵੱਲੋਂ ਸਮਰਥਨ ਦਿੱਤਾ ਜਾ ਰਿਹਾ ਹੈ, ਉਥੇ ਹੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਜੀ ਨੇ ਕਿਸਾਨਾਂ ਦੇ ਨਾਲ ਤਾਂ ਹਨ ਪਰ 'ਪੰਜਾਬ ਬੰਦ' ਦੇ ਹੱਕ 'ਚ ਨਹੀਂ ਹਨ।

ਇਹ ਵੀ ਪੜ੍ਹੋ:  'ਪੰਜਾਬ ਬੰਦ' ਦਾ ਜਲੰਧਰ 'ਚ ਵੀ ਭਰਵਾਂ ਹੁੰਗਾਰਾ, ਕਿਸਾਨ ਜਥੇਬੰਦੀਆਂ ਵੱਲੋਂ ਜ਼ਬਰਦਸਤ ਪ੍ਰਦਰਸ਼ਨ

PunjabKesari
ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਜੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਆਪਣਾ ਹੱਕ ਮੰਗਣਾ ਬਹੁਤ ਜ਼ਰੂਰੀ ਹੈ ਪਰ ਪੰਜਾਬ ਬੰਦ ਕਰਕੇ, ਸੜਕਾਂ ਰੋਕ ਕੇ ਹੱਕ ਨਹੀਂ ਮੰਗਣਾ ਚਾਹੀਦਾ ਸਗੋਂ ਕਿਸਾਨਾਂ ਨੂੰ ਵਿਰੋਧੀ ਸਰਕਾਰਾਂ ਦੀਆਂ ਕੋਠੀਆਂ ਦਫ਼ਤਰਾਂ ਅੱਗੇ ਜਾ ਕੇ ਧਰਨੇ ਲਗਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਾਰਾ ਦੇਸ਼ ਕੋਰੋਨਾ ਦੀ ਮਾਰ ਹੇਠਾਂ ਮਰਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸੇ ਤਰ੍ਹਾਂ ਰੋਜ਼ਾਨਾ ਧਰਨੇ-ਪ੍ਰਦਰਸ਼ਨ ਹੁੰਦੇ ਰਹੇ ਤਾਂ ਆਮ ਜਨਤਾ ਦਾ ਕੀ ਬਣੇਗਾ।

ਇਹ ਵੀ ਪੜ੍ਹੋ:  ਹੈਵਾਨੀਅਤ ਦੀਆਂ ਹੱਦਾਂ ਪਾਰ, ਘਰ 'ਚ 8 ਸਾਲਾ ਮਾਸੂਮ ਨੂੰ ਇਕੱਲੀ ਵੇਖ ਕੀਤਾ ਸ਼ਰਮਨਾਕ ਕਾਰਾ

PunjabKesari

ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਲਿਆਂਏ ਜਾ ਰਹੇ ਆਰਡੀਨੈਂਸਾਂ ਲਈ ਕਿਸਾਨ ਜਥੇਬੰਦੀਆਂ ਅਤੇ ਸਮੁੱਚੇ ਪੰਜਾਬ ਦੇ ਕਿਸਾਨ ਸੰਘਰਸ਼ ਕਰ ਰਹੇ ਹਨ। ਉੱਥੇ ਹੀ ਇਸ ਵਾਰ ਝੋਨੇ ਦੀ ਆਮਦ ਮੰਡੀਆਂ 'ਚ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਆੜ੍ਹਤੀਆਂ ਵੱਲੋਂ ਨਿੱਜੀ ਖ਼ਰੀਦ ਏਜੰਸੀਆਂ ਨਾਲ ਮਿਲ ਕੇ ਕਿਸਾਨਾਂ ਦੀ ਲੁੱਟ ਵੀ ਸ਼ੁਰੂ ਹੋ ਗਈ ਹੈ। ਜਿਸ ਦੀ ਮਿਸਾਲ ਪਦਮ ਸ੍ਰੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵੱਲੋਂ ਸੁਲਤਾਨਪੁਰ ਲੋਧੀ ਦੀ ਦਾਣਾ ਮੰਡੀ ਦਾ ਦੌਰਾ ਕਰਨ ਉਪਰੰਤ ਕਿਸਾਨਾਂ ਨਾਲ ਗੱਲਬਾਤ ਕਰਨ 'ਤੇ ਸਾਹਮਣੇ ਆਈ।

ਇਹ ਵੀ ਪੜ੍ਹੋ:  ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਰੋਲੀ ਕੁੜੀ ਦੀ ਪੱਤ, ਜਦ ਹੋਇਆ ਖੁਲਾਸਾ ਤਾਂ ਉੱਡੇ ਮਾਂ ਦੇ ਹੋਸ਼

ਹਾਲਾਂਕਿ ਸਰਕਾਰੀ ਖਰੀਦ ਇਕ ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ ਪਰ ਕਿਸਾਨਾਂ ਵੱਲੋਂ ਅਗੇਤਾ ਝੋਨਾ ਮੰਡੀਆਂ 'ਤੇ ਆਉਣ ਅਤੇ  ਆੜ੍ਹਤੀਆਂ ਵੱਲੋਂ ਨਿੱਜੀ ਖ਼ਰੀਦ ਏਜੰਸੀਆਂ ਨਾਲ ਮਿਲ ਕੇ ਜੋ 1800 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖਰੀਦਿਆ ਜਾਣਾ ਸੀ, ਉਹ1650 ਰੁਪਏ 'ਚ ਹੀ ਖਰੀਦਿਆ ਜਾ ਰਿਹਾ ਹੈ। ਪੀੜਤ ਕਿਸਾਨਾਂ ਨੇ ਜਿੱਥੇ ਸਰਕਾਰ ਤੋਂ ਝੋਨੇ ਦੇ ਸਹੀ ਰੇਟ ਦੀ ਮੰਗ ਕੀਤੀ। ਉੱਥੇ ਹੀ ਪਦਮਸ੍ਰੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਇਸ ਅੰਨ੍ਹੀ ਲੁੱਟ ਨੂੰ ਮੌਜੂਦਾ ਸਰਕਾਰ ਦੀ ਨਾਕਾਮੀ ਕਰਾਰ ਦਿੰਦੇ ਹੋਏ ਸਰਕਾਰ ਨੂੰ ਜਲਦ ਤੋਂ ਜਲਦ ਇਸ ਸਬੰਧੀ ਕਦਮ ਚੁੱਕਣ ਅਤੇ ਕਿਸਾਨਾਂ ਦੇ ਸ਼ੋਸ਼ਣ ਨੂੰ ਰੋਕਣ ਦੀ ਮੰਗ ਉਠਾਈ ਹੈ ।
ਇਹ ਵੀ ਪੜ੍ਹੋ:  ਪਹਿਲਾਂ ਤਾਂ ਅਸੀਂ ਹੱਥ ਜੋੜਦੇ ਸੀ ਪਰ ਹੁਣ ਦਿੱਲੀ ਦੀਆਂ ਕੰਧਾਂ ਹਿਲਾਵਾਂਗੇ: ਹਰਸਿਮਰਤ ਬਾਦਲ