ਨਵੀਂ ਦਿੱਲੀ (ਭਾਸ਼ਾ)— ਰਾਸ਼ਟਰੀ ਰਾਜਧਾਨੀ ਦਿੱਲੀ 'ਚ ਹਵਾ ਗੁਣਵੱਤਾ ਸੋਮਵਾਰ ਸਵੇਰੇ 'ਬਹੁਤ ਖਰਾਬ' ਸ਼੍ਰੇਣੀ 'ਚ ਦਰਜ ਕੀਤੀ ਗਈ। ਗੁਆਂਢੀ ਸੂਬਿਆਂ ਵਿਚ ਪਰਾਲੀ ਸਾੜੇ ਜਾਣ ਨਾਲ ਹਵਾ ਪ੍ਰਦੂਸ਼ਣ ਦੇ ਹੋਰ ਵਧਣ ਦਾ ਖ਼ਦਸ਼ਾ ਹੈ। ਕੇਂਦਰ ਸਰਕਾਰ ਦੀ ਇਕ ਏਜੰਸੀ ਨੇ ਇਹ ਜਾਣਕਾਰੀ ਦਿੱਤੀ। ਧਰਤੀ ਵਿਗਿਆਨ ਮੰਤਰਾਲਾ ਦੀ ਹਵਾ ਗੁਣਵੱਤਾ ਨਿਗਰਾਨੀ ਸੰਸਥਾ 'ਸਫਰ' ਨੇ ਕਿਹਾ ਕਿ ਹਵਾ ਦੀ ਦਿਸ਼ਾ ਅਤੇ ਹਵਾ ਦੀ ਰਫ਼ਤਾਰ ਹਰਿਆਣਾ, ਪੰਜਾਬ ਅਤੇ ਹੋਰ ਗੁਆਂਢੀ ਖੇਤਰਾਂ ਵਿਚ ਪਰਾਲੀ ਸਾੜਨ ਨਾਲ ਨਿਕਲਣ ਵਾਲੇ ਪ੍ਰਦੂਸ਼ਕ ਤੱਤਾਂ ਦੇ ਦਿੱਲੀ ਪਹੁੰਚਣ ਲਈ ਅਨੁਕੂਲ ਹੈ। ਸ਼ਹਿਰ ਵਿਚ ਸੋਮਵਾਰ ਨੂੰ ਸਵੇਰੇ 10 ਵਜੇ ਹਵਾ ਗੁਣਵੱਤਾ ਸੂਚਕਾਂਕ (ਏਅਰ ਕੁਆਲਿਟੀ ਇੰਡੈਕਸ) 343 ਦਰਜ ਕੀਤਾ ਗਿਆ। ਉੱਥੇ ਹੀ 24 ਘੰਟਿਆਂ ਅੰਦਰ ਹਵਾ ਗੁਣਵੱਤਾ ਸੂਚਕਾਂਕ ਐਤਵਾਰ ਨੂੰ 349 ਸੀ। 

ਇਹ ਵੀ ਪੜ੍ਹੋ: ਦੁਸਹਿਰੇ ਦੇ ਜਸ਼ਨ ਤੋਂ ਬਾਅਦ ਦਿੱਲੀ 'ਚ ਦੁੱਗਣਾ ਹੋਇਆ ਹਵਾ ਪ੍ਰਦੂਸ਼ਣ, ਆਤਿਸ਼ਬਾਜੀ ਬਣੀ ਕਾਰਨ

ਦੱਸਣਯੋਗ ਹੈ ਕਿ 0 ਤੋਂ 50 ਦਰਮਿਆਨ ਹਵਾ ਗੁਣਵੱਤਾ ਸੂਚਕਾਂਕ 'ਚੰਗਾ', 51 ਤੋਂ 100 ਦਰਮਿਆਨ 'ਤਸੱਲੀਬਖਸ਼', 101 ਤੋਂ 200 ਦਰਮਿਆਨ 'ਮੱਧ', 201 ਤੋਂ 300 ਦਰਮਿਆਨ 'ਖਰਾਬ', 301 ਤੋਂ 400 ਦਰਮਿਆਨ 'ਬਹੁਤ ਖਰਾਬ' ਅਤੇ 401 ਤੋਂ 500 ਦਰਮਿਆਨ 'ਗੰਭੀਰ' ਮੰਨਿਆ ਜਾਂਦਾ ਹੈ। ਹਵਾ ਦੀ ਰਫ਼ਤਾਰ ਘੱਟ ਹੋਣ ਅਤੇ ਤਾਪਮਾਨ ਘੱਟ ਹੋਣ ਕਾਰਨ ਪ੍ਰਦੂਸ਼ਕ ਤੱਤ ਇਕੱਠੇ ਹੁੰਦੇ ਹਨ ਅਤੇ ਹਵਾ ਦੀ ਰਫ਼ਤਾਰ ਤੇਜ਼ ਹੋਣ ਨਾਲ ਪ੍ਰਦੂਸ਼ਕ ਤੱਤਾਂ ਦੇ ਬਿਖਰਾਅ 'ਚ ਮਦਦ ਮਿਲਦੀ ਹੈ। ਕੇਂਦਰ ਸਰਕਾਰ ਦੀ ਹਵਾ ਗੁਣਵੱਤਾ ਪੂਰਵ ਅਨੁਮਾਨ ਪ੍ਰਣਾਲੀ ਵਿਚ ਕਿਹਾ ਕਿ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿਚ ਵੱਡੀ ਗਿਣਤੀ 'ਚ ਖੇਤਾਂ 'ਚ ਪਰਾਲੀ ਨੂੰ ਅੱਗ ਲਾਈ ਜਾ ਰਹੀ ਹੈ, ਜਿਸ ਨਾਲ ਦਿੱਲੀ ਦਿੱਲੀ-ਐੱਨ. ਸੀ. ਆਰ. ਦੀ ਹਵਾ ਹੋਰ ਪ੍ਰਭਾਵਿਤ ਹੋ ਸਕਦੀ ਹੈ।

PunjabKesari

ਇਹ ਵੀ ਪੜ੍ਹੋ: ਸੁਪਰੀਮ ਕੋਰਟ ਨੇ ਪਰਾਲੀ ਦੀ ਨਿਗਰਾਨੀ ਲਈ ਕਮੇਟੀ ਬਣਾਉਣ ਦੇ ਫ਼ੈਸਲੇ 'ਤੇ ਲਾਈ ਰੋਕ

ਇਹ ਵੀ ਪੜ੍ਹੋ: 8 ਸਾਲ ਤੋਂ ਵਿਦੇਸ਼ 'ਚ ਫਸੇ ਪੁੱਤ ਦੇ ਪਾਸਪੋਰਟ ਲਈ ਮਾਂ ਨੇ ਖੜਕਾਇਆ ਅਦਾਲਤ ਦਾ ਦਰਵਾਜ਼ਾ, ਪੜ੍ਹੋ ਪੂਰਾ ਮਾਮਲਾ