ਸੋਨੀਪਤ (ਪਵਨ ਰਾਠੀ)- ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਦਿੱਲੀ ਦੀਆਂ ਸਰਹੱਦਾਂ ’ਤੇ ਅੰਦੋਲਨ ਲਗਾਤਾਰ ਜਾਰੀ ਹੈ। ਇਸ ਅੰਦੋਲਨ ’ਚ ਹੁਣ ਤੱਕ ਸੈਂਕੜੇ ਕਿਸਾਨਾਂ ਦੀ ਜਾਨ ਜਾ ਚੁਕੀ ਹੈ। ਇਸ ਵਿਚ ਕੁੰਡਲੀ ਸਰਹੱਦ ’ਤੇ ਚੱਲ ਰਹੇ ਕਿਸਾਨ ਅੰਦੋਲਨ ’ਚ ਅੱਜ ਯਾਨੀ ਸੋਮਵਾਰ ਨੂੰ ਫਿਰ ਇਕ ਕਿਸਾਨ ਨੇ ਦਮ ਤੋੜ ਦਿੱਤਾ। ਮ੍ਰਿਤਕ ਕਿਸਾਨ ਬਘੇਲਰਾਮ ਉਮਰ ਲਗਭਗ 55 ਸਾਲ ਜਲੰਧਰ ਪੰਜਾਬ ਦਾ ਰਹਿਣ ਵਾਲਾ ਸੀ। 

ਇਹ ਵੀ ਪੜ੍ਹੋ : ਕਿਸਾਨਾਂ ਦਾ ਭਾਰਤ ਬੰਦ: ਦਿੱਲੀ ਪੁਲਸ ਨੇ ਸਰਹੱਦਾਂ ’ਤੇ ਸੁਰੱਖਿਆ ਕੀਤੀ ਸਖ਼ਤ (ਵੇਖੋ ਤਸਵੀਰਾਂ)

ਦੱਸਿਆ ਜਾ ਰਿਹਾ ਕਿ ਦਿਲ ਦਾ ਦੌਰਾ ਪੈਣ ਕਾਰਨ ਕਿਸਾਨ ਦੀ ਮੌਤ ਹੋਈ। ਉੱਥੇ ਹੀ ਇਸ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਨੇ ਕਿਸਾਨ ਦੀ ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭਿਜਵਾਇਆ। ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਖ਼ੁਲਾਸਾ ਹੋ ਸਕੇਗਾ।

ਇਹ ਵੀ ਪੜ੍ਹੋ : ਭਾਰਤ ਬੰਦ: ਤਸਵੀਰਾਂ ’ਚ ਵੇੇਖੋ ਹਰਿਆਣਾ ’ਚ ਕਿਸਾਨਾਂ ਨੇ ਜਾਮ ਕੀਤੇ ਹਾਈਵੇਅ ਅਤੇ ਰੇਲਵੇ ਟਰੈਕ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ