ਅੰਮ੍ਰਿਤਸਰ (ਸਾਗਰ)- ਵਿਧਾਨ ਸਭਾ ਹਲਕਾ ਦੱਖਣੀ ’ਚ ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਅਕਾਲੀ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਤਲਬੀਰ ਸਿੰਘ ਗਿੱਲ ਦੀ ਪ੍ਰੇਰਣਾ ਸਦਕਾ ਕਾਂਗਰਸ ਦੇ 3 ਮੋਜੂਦਾ ਕੌਂਸਲਰ ਆਪਣੇ ਸੈਂਕੜੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਬਾਦਲ ’ਚ ਸ਼ਾਮਲ ਹੋ ਗਏ, ਜਿੰਨਾ ਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਬੜੇ ਉਤਸ਼ਾਹ ਨਾਲ ਸਵਾਗਤ ਕੀਤਾ।

ਇਹ ਵੀ ਪੜ੍ਹੋ : ਕੇਜਰੀਵਾਲ ਦਾ CM ਚੰਨੀ 'ਤੇ ਸ਼ਬਦੀ ਹਮਲਾ, ਕਿਹਾ-ਚੰਨੀ ਆਮ ਆਦਮੀ ਨਹੀਂ

ਇਸ ਮੌਕੇ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਦਾ ਸਭ ਤੋਂ ਵੱਡਾ ਮਾਈਨਿੰਗ ਮਾਫੀਆ ਹੈ ਜਿਸ ਨੇ 3 ਮਹੀਨਿਆਂ ’ਚ 300 ਕਰੋੜ ਰੁਪਏ ਇਕੱਠੇ ਕਰ ਲਏ ਹੈ ਜੇਕਰ ਈ.ਡੀ. ਦੀ ਚੰਨੀ ਦੇ ਘਰ ’ਚ ਰੇਡ ਹੋਵੇ ਤਾਂ ਉਥੇ ਨੋਟਾ ਦੇ ਕਈ ਟਰੱਕ ਮਿਲ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੂਬ ਲੁੱਟਿਆ ਹੈ ਤੇ ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉਸ ਦੇ ਰਿਸ਼ਤੇਦਾਰਾਂ ਨੇ ਲੁੱਟਣ ’ਚ ਪੂਰੇ ਚਾਅ ਲਾਅ ਲਏ ਹਨ। ਇਸ ਮੌਕੇ ’ਤੇ ਉਮੀਦਵਾਰ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਇਸ ਵਾਰ ਹਲਕਾ ਦੱਖਣੀ ਦੇ ਕਾਂਗਰਸੀ ਵਿਧਾਇਕ ਦਾ ਲੋਕ ਬਿਸਤਰਾ ਗੋਲ ਕਰ ਦੇਣਗੇ।

ਇਹ ਵੀ ਪੜ੍ਹੋ : ਭਾਰਤੀ ਜਨਤਾ ਪਾਰਟੀ ਤੇ ਗਠਜੋੜ ਯੂ.ਪੀ. ਦੀਆਂ 403 ਸੀਟਾਂ 'ਤੇ ਲੜੇਗੀ ਚੋਣਾਂ : ਜੇ.ਪੀ. ਨੱਡਾ

ਇਸ ਦੌਰਾਨ ਕਾਂਗਰਸ ਨੂੰ ਛੱਡ ਕੇ ਅਕਾਲੀ ਦਲ ’ਚ ਸ਼ਾਮਲ ਹੋਣ ਵਾਲੇ ਕੌਂਸਲਰ ਜਗਦੀਪ ਸਿੰਘ ਰਿੰਕੂ ਨਰੂਲਾ, ਅਸ਼ਵਨੀ ਕੁਮਾਰ, ਜਸਬੀਰ ਸਿੰਘ ਨਿਜਾਮਪੁਰਾ ਤਿੰਨੇ ਕੌਂਸਲਰ, ਜਸਪ੍ਰੀਤ ਸਿੰਘ ਸ਼ੈਰੂ ਹਿਟਲਰ, ਮਾਮਾ ਸਿਕੰਦਰ ਸਿੰਘ, ਚਰਨਜੀਤ ਸਿੰਘ ਨਰੂਲਾ, ਪਰਵਿੰਦਰ ਸਿੰਘ ਸੋਨੂੰ ਅਰੋੜਾ, ਰਾਜਨ ਨਰੂਲਾ, ਚਰਨਜੀਤ ਸਿੰਘ ਰੰਧਾਵਾ, ਸਰਬਜੀਤ ਸਿੰਘ,  ਰਾਜਪ੍ਰੀਤ ਸਿੰਘ ਬਿੰਦਰਾਂ, ਬੀਬੀ ਰਣਧੀਰ ਕੌਰ, ਬਿਕਰਮਜੀਤ ਸਿੰਘ ਰੰਧਾਵਾ, ਜਸਵਿੰਦਰ ਸਿੰਘ ਸੰਧੂ, ਅਦਿਤਿਯਾ ਬਾਲੀ, ਅਮਰਜੀਤ ਸਿੰਘ ਤੇ ਜਗਦੀਸ਼ ਕੁਮਾਰ ਜੱਗੂ ਸਮੈਤ ਵੱਡੀ ਗਿਣਤੀ ’ਚ ਕਾਂਗਰਸ ਦੇ ਅਹੁੱਦੇਦਾਰਾਂ ਤੇ ਮੈਂਬਰਾ ਨੇ ਕਿਹਾ ਕਿ ਇਸ ਵਾਰ ਹਲਕਾ ਦੱਖਣੀ ’ਚ ਅਕਾਲੀ ਬਸਪਾ ਗਠਜੋੜ ਦੇ ਉਮੀਦਵਾਰ ਤਲਬੀਰ ਸਿੰਘ ਗਿੱਲ ਸ਼ਾਨ ਨਾਲ ਜਿੱਤਣਗੇਂ।

ਇਹ ਵੀ ਪੜ੍ਹੋ : ਇਜ਼ਰਾਈਲੀ ਮੰਤਰੀ ਦਾ ਪ੍ਰਦਰਸ਼ਨਕਾਰੀਆਂ 'ਤੇ NSO ਸਪਾਈਵੇਅਰ ਦੇ ਇਸਤੇਮਾਲ ਤੋਂ ਇਨਕਾਰ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।