ਲੁਧਿਆਣਾ : ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਰਵਨੀਤ ਬਿੱਟੂ 'ਤੇ ਜੰਮ ਕੇ ਨਿਸ਼ਾਨੇ ਸਾਧੇ। ਦਰਅਸਲ ਰਵਨੀਤ ਬਿੱਟੂ ਵੱਲੋਂ ਭਾਖੜਾ ਬਿਆਸ ਮੈਨਜਮੈਂਟ ਬੋਰਡ (ਬੀ. ਬੀ. ਐੱਮ. ਬੀ.) 'ਤੇ ਆਮ ਆਦਮੀ ਪਾਰਟੀ ਨੂੰ ਆਪਣਾ ਸਟੈਂਡ ਸਪੱਸ਼ਟ ਕਰਨ ਸਬੰਧੀ ਪ੍ਰੈੱਸ ਕਾਨਫਰੰਸ ਕੀਤੀ ਸੀ।

ਇਹ ਵੀ ਪੜ੍ਹੋ : ਅੱਜ ਤੋਂ 'ਚੰਡੀਗੜ੍ਹ ਏਅਰਪੋਰਟ' ਨੂੰ ਮਿਲੇਗਾ ਨਵਾਂ ਨਾਂ, ਹੁਣ ਕਹਾਵੇਗਾ 'ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ'

ਇਸ ਨੂੰ ਲੈ ਕੇ ਮੰਤਰੀ ਧਾਲੀਵਾਲ ਨੇ ਕਿਹਾ ਕਿ ਸਾਡਾ ਸਟੈਂਡ ਬਿਲਕੁਲ ਸਪੱਸ਼ਟ ਹੈ। ਇਸ ਸਬੰਧੀ ਅਸੀਂ ਪਿਛਲੀ ਵਿਧਾਨ ਸਭਾ ਸੈਸ਼ਨ ਦੇ ਦੌਰਾਨ ਹੀ ਮਤਾ ਪਾਸ ਕਰ ਦਿੱਤਾ ਸੀ। ਉਨ੍ਹਾਂ ਰਵਨੀਤ ਬਿੱਟੂ 'ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਉਹ ਪਹਿਲਾਂ ਰਾਜਸਥਾਨ ਜਾ ਕੇ ਆਪਣੀ ਸਰਕਾਰ ਬਚਾ ਲੈਣ, ਉਸ ਤੋਂ ਬਾਅਦ ਦੂਜਿਆਂ ਦਾ ਸਟੈਂਡ ਪੁੱਛਣ। ਕੁਲਦੀਪ ਧਾਲੀਵਾਲ ਨੇ ਕਿਹਾ ਕਿ ਰਵਨੀਤ ਬਿੱਟੂ ਵਿਹਲਾ ਬੰਦਾ ਹੈ, ਉਸ ਨੂੰ ਮੈਂ ਹੁਣ ਕੀ ਜਵਾਬ ਦੇਵਾਂ। ਉੱਥੇ ਹੀ ਫ਼ੌਜਾ ਸਿੰਘ ਸਰਾਰੀ ਨੂੰ ਨੋਟਿਸ ਜਾਰੀ ਕਰਨ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਇਹ ਪਾਰਟੀ ਹਾਈਕਮਾਨ ਵੱਲੋਂ ਕੀਤਾ ਗਿਆ ਫ਼ੈਸਲਾ ਹੈ ਅਤੇ ਇਸ ਬਾਰੇ ਉਹ ਕੋਈ ਟਿੱਪਣੀ ਨਹੀਂ ਕਰ ਸਕਦੇ।

ਇਹ ਵੀ ਪੜ੍ਹੋ : ਹੈਵਾਨ ਬਣੇ ਸ਼ਰਾਬੀ ਪਿਓ ਨੇ ਨਾਬਾਲਗ ਧੀਆਂ ਨਾਲ ਕੀਤਾ ਜਬਰ-ਜ਼ਿਨਾਹ, ਸਬਰ ਟੁੱਟਾ ਤਾਂ ਜੱਗ-ਜ਼ਾਹਰ ਕੀਤੀ ਕਰਤੂਤ

ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਵੱਡਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸਾਨੂੰ ਪੰਜਾਬ ਦੀ ਚਿੰਤਾ ਹੈ ਕਿਉਂਕਿ ਪਹਿਲਾਂ ਪਰਾਲੀ ਦਾ ਅਸਰ ਪੰਜਾਬ ਵਿੱਚ ਹੁੰਦਾ ਹੈ, ਉਸ ਤੋਂ ਬਾਅਦ ਦਿੱਲੀ ਜਾਂਦਾ ਹੈ। ਦੱਸਣਯੋਗ ਹੈ ਕਿ ਬੀ. ਬੀ. ਐੱਮ. ਬੀ. ਦੇ ਮੁੱਦੇ 'ਤੇ ਰਵਨੀਤ ਬਿੱਟੂ ਨੇ ਕਿਹਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣਾ ਸਟੈਂਡ ਸਪੱਸ਼ਟ ਕਰੇ। ਉਨ੍ਹਾਂ ਕਿਹਾ ਸੀ ਕਿ ਸਰਕਾਰ ਦਾ ਸਟੈਂਡ ਸਪੱਸ਼ਟ ਨਾ ਹੋਣ ਕਾਰਨ ਬੀ. ਬੀ. ਐੱਮ. ਬੀ. ਦਾ ਕਰਤਾ-ਧਰਤਾ ਕੇਂਦਰ ਦਾ ਨੁਮਾਇੰਦਾ ਰਹਿ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ