ਅੰਮ੍ਰਿਤਸਰ (ਛੀਨਾ)- ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ ਦੇ ਭਰਾ ਦੀ ਜਿਊਲਰਜ਼ ਦੀ ਦੁਕਾਨ ’ਤੇ ਅੱਜ ਦਿਨ ਦਿਹਾੜੇ ਪਿਸਤੋਲ ਦੀ ਨੌਕ ’ਤੇ ਲੁੱਟ ਖੋਹ ਦੀ ਵਾਰਦਾਤ ਹੋਣ ਦੀ ਸੂਚਨਾ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਚ. ਐੱਸ.ਜਿਊਲਰਜ਼ ਦੇ ਮਾਲਕ ਗੁਰਦੀਪ ਸਿੰਘ ਪੁੱਤਰ ਹਰਭਜਨ ਸਿੰਘ ਨੇ ਦੱਸਿਆ ਕਿ ਅੱਜ 12 ਵਜੇ ਦੇ ਕਰੀਬ ਇਕ ਨੌਜਵਾਨ ਉਨ੍ਹਾਂ ਦੀ ਦੁਕਾਨ ’ਤੇ ਆਇਆ ਅਤੇ ਮੈਨੂੰ ਸੋਨੇ ਦੀ ਮੁੰਦਰੀ ਦਿਖਾਉਣ ਲਈ ਕਿਹਾ। 

ਪੜ੍ਹੋ ਇਹ ਵੀ ਖ਼ਬਰ : ਤਰਨਤਾਰਨ ਦੇ ਝਬਾਲ ’ਚ ਚੜ੍ਹਦੀ ਸਵੇਰ ਵਾਪਰੀ ਵਾਰਦਾਤ: ਪੁੱਤ ਨੇ ਪਿਓ ਦਾ ਗੋਲੀ ਮਾਰ ਕੀਤਾ ਕਤਲ

ਜਦੋਂ ਮੈਂ ਉਸ ਨੂੰ ਮੁੰਦਰੀਆਂ ਵਾਲੇ ਬਕਸੇ ’ਚੋਂ ਕੱਢ ਕੇ ਇਕ ਮੁੰਦਰੀ ਦਿੱਤੀ ਤਾਂ ਉਸ ਨੇ ਮੁੰਦਰੀ ਆਪਣੇ ਹੱਥ ਦੀ ਉਗਲੀਂ ’ਚ ਪਾ ਲਈ। ਗੁਰਦੀਪ ਸਿੰਘ ਨੇ ਕਿਹਾ ਕਿ ਉਕਤ ਨੌਜਵਾਨ ਨੇ ਮੈਨੂੰ ਬਕਸੇ ਵੱਲ ਇਸ਼ਾਰਾ ਕਰਦਿਆਂ ਹੋਰ ਸੋਨੇ ਦੀਆਂ ਮੁੰਦਰੀਆਂ ਦਿਖਾਉਣ ਲਈ ਆਖਿਆ। ਮੈਨੂੰ ਉਸ ਦੇ ਇਸ਼ਾਰੇ ’ਤੇ ਸ਼ੱਕ ਹੋਣ ਲੱਗਾ ਤਾਂ ਮੈਂ ਉਸ ਨੂੰ ਉਗਲੀਂ ’ਚ ਪਹਿਨੀ ਹੋਈ ਮੁੰਦਰੀ ਉਤਾਰਣ ਲਈ ਕਿਹਾ। ਉਸ ਨੇ ਮੌਕਾ ਵੇਖ ਕੇ ਮੇਰੇ ਹੱਥ ’ਚੋਂ ਸੋਨੇ ਦੀਆਂ ਮੁੰਦਰੀਆਂ ਵਾਲਾ ਬਕਸਾ ਖੋਹਣ ਦਾ ਯਤਨ ਕੀਤਾ ਪਰ ਮੈਂ ਬਕਸੇ ਨੂੰ ਦੁਕਾਨ ਦੇ ਅੰਦਰ ਆਪਣੇ ਵਾਲੇ ਪੱਸ ਨੂੰ ਸੁੱਟ ਲਿਆ। 

ਪੜ੍ਹੋ ਇਹ ਵੀ ਖ਼ਬਰ : ਪੱਟੀ ’ਚ ਰੂਹ ਕੰਬਾਊ ਵਾਰਦਾਤ: ਰਿਸ਼ਤੇਦਾਰੀ 'ਚ ਗਏ 2 ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਗੁਰਦੀਪ ਸਿੰਘ ਨੇ ਕਿਹਾ ਕਿ ਉਕਤ ਲੁਟੇਰਾ ਜਦੋਂ ਇਕ ਦਮ ਉਸ ਦੀ ਦੁਕਾਨ ’ਚੋਂ ਬਾਹਰ ਨੂੰ ਭੱਜ ਗਿਆ ਤਾਂ ਮੈਂ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਇਲਾਕੇ ਦੇ ਲੋਕਾਂ ਨੇ ਜਦੋਂ ਉਸ ਲੁਟੇਰੇ ਦਾ ਪਿੱਛਾ ਕੀਤਾ ਤਾਂ ਉਸ ਨੇ ਲੋਕਾਂ ’ਤੇ ਪਿਸਤੋਲ ਤਾਣ ਦਿੱਤੀ ਅਤੇ ਗੋਲੀ ਮਾਰਨ ਦੀ ਧਮਕੀ ਦਿੱਤੀ। ਸਾਰੇ ਲੋਕ ਰੁੱਕ ਗਏ ਅਤੇ ਲੁਟੇਰਾ ਮੌਕੇ ਦਾ ਫ਼ਾਇਦਾ ਚੁੱਕ ਫ਼ਰਾਰ ਹੋ ਗਿਆ। ਲੁੱਟ ਦੀ ਘਟਨਾ ਦੀ ਸੂਚਨਾ ਮਿਲਦਿਆਂ ਥਾਣਾ ਸੀ. ਡਵੀਜ਼ਨ ਦੇ ਪੁਲਸ ਅਧਿਕਾਰੀ ਆਪਣੀ ਫੋਰਸ ਨਾਲ ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਨੇ ਸਾਰੀ ਘਟਨਾ ਦੀ ਜਾਣਕਾਰੀ ਹਾਸਲ ਕੀਤੀ। ਪੁਲਸ ਅਧਿਕਾਰੀ ਨੇ ਕਿਹਾ ਕਿ ਲੁਟੇਰੇ ਦੀ ਪਛਾਣ ਕਰਨ ਲਈ ਇਲਾਕੇ ਦੇ ਸੀ.ਸੀ.ਟੀ.ਵੀ.ਕੈਮਰੇ ਚੈੱਕ ਕੀਤੇ ਜਾ ਰਹੇ ਹਨ, ਜਿਸ ਦੇ ਆਧਾਰ ’ਤੇ ਉਸ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। 

ਪੜ੍ਹੋ ਇਹ ਵੀ ਖ਼ਬਰ : ਅੰਮ੍ਰਿਤਸਰ ਮਗਰੋਂ ਭਿੱਖੀਵਿੰਡ ਦੇ ਸਕੂਲ ਨੇੜਿਓਂ ਮਿਲੀ ਨਸ਼ੇ 'ਚ ਧੁੱਤ ਕੁੜੀ, ਬਾਂਹ ’ਤੇ ਸਨ ਟੀਕੇ ਦੇ ਨਿਸ਼ਾਨ