ਅੰਮ੍ਰਿਤਸਰ (ਸਾਗਰ ) : ਖੇਤੀਬਾੜੀ ਮੰਤਰੀ ਪੰਜਾਬ  ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਜਾਬ ਦੀਆਂ  ਖੰਡ ਮਿੱਲਾਂ ਵਿੱਚ ਗੰਨਾ ਲਿਆਉਣ ਵਾਲੇ ਕਿਸਾਨਾਂ ਨੂੰ ਇਕ ਮਹੀਨੇ ਦੇ ਅੰਦਰ-ਅੰਦਰ ਭੁਗਤਾਨ ਕਰਨਾ ਯਕੀਨੀ ਬਣਾਇਆ ਜਾਵੇਗਾ। ਅੱਜ ਖੰਡ ਮਿੱਲ ਅਜਨਾਲਾ ਨੂੰ ਚਾਲੂ ਕਰਨ ਲਈ ਕਰਵਾਏ ਗਏ ਵਿਸ਼ੇਸ਼ ਸਮਾਗਮ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਖੰਡ ਮਿੱਲਾਂ ਵਿਚੋਂ ਫਾਲਤੂ ਨਿਕਲਦੇ ਹਰ ਪਦਾਰਥ ਨੂੰ ਵਰਤੋਂ ਵਿਚ ਲਿਆਉਣ ਦੀ ਲੋੜ ਹੈ ਅਤੇ ਇਸ ਲਈ ਮਿੱਲਾਂ ਦੇ ਵਿਸਥਾਰ ਤੇ ਕੋ-ਜਨਰੇਸ਼ਨ ਪਲਾਂਟ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਹਿਕਾਰੀ ਖੇਤਰ ਦੀਆਂ ਖੰਡ ਮਿੱਲਾਂ ਨੂੰ ਮੁਨਾਫ਼ੇ ਵਿਚ ਲਿਆਉਣ ਦੇ ਮਕਸਦ ਨਾਲ ਸਰਕਾਰ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਕੋਸ਼ਿਸ਼ ਹੈ ਕਿ ਕਿਸਾਨ ਦਾ ਗੰਨਾ ਮਾਰਚ-ਅਪ੍ਰੈਲ ਮਹੀਨੇ ਤੱਕ ਖੇਤ ਵਿਚ ਖੜਾ ਨਾ ਰਹੇ। 

ਇਹ ਵੀ ਪੜ੍ਹੋ : ਬੱਸ 'ਚ ਮਿਲੀ ਅਣਜਾਣ ਕੁੜੀ ਤੋਂ ਸ਼ੁਰੂ ਹੋਈ ਕਹਾਣੀ,ਬ੍ਰਾਜ਼ੀਲ 'ਚ ਫਸਿਆ ਪੁੱਤ, ਪਿਓ ਨੂੰ ਆਇਆ ਬ੍ਰੇਨ ਅਟੈਕ

ਧਾਲੀਵਾਲ ਨੇ ਦੱਸਿਆ ਕਿ ਕਿਸਾਨਾਂ ਦਾ ਸਹਿਕਾਰੀ ਖੰਡ ਮਿੱਲ ਵੱਲ ਬਕਾਇਆ ਖੜੀ ਕਰੋੜਾਂ ਰੁਪਏ ਦੀ ਰਕਮ ਦਾ ਭੁਗਤਾਨ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਚੁੱਕਿਆ ਹੈ ਅਤੇ ਇਸ ਵੇਲੇ ਕਿਸਾਨਾਂ ਦਾ ਇਕ ਵੀ ਪੈਸਾ ਸਹਿਕਾਰੀ ਖੰਡ ਮਿੱਲਾਂ ਵੱਲ ਬਾਕੀ ਨਹੀਂ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਰਸਾਨੀ ਨੂੰ ਮੁਨਾਫ਼ੇ ਵਿਚ ਲਿਆਉਣ ਲਈ ਮਿਲਕਫੈੱਡ ਅਤੇ ਸ਼ੂਗਰਫੈੱਡ ਵਿਚ ਨਵੀਂ ਜਾਨ ਪਾਉਣ ਲਈ ਯਤਨਸ਼ੀਲ ਹਨ ਅਤੇ ਇਸ ਟੀਚੇ ਨੂੰ ਮੁੱਖ ਰੱਖਕੇ ਦੋਵਾਂ ਅਦਾਰਿਆਂ ਦਾ ਵਿਸਥਾਰ ਵੱਡੇ ਪੱਧਰ 'ਤੇ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ : ਟਰੱਕ ਯੂਨੀਅਨਾਂ ਖ਼ਿਲਾਫ਼ ਸਖ਼ਤ ਹੋਈ ਪੰਜਾਬ ਸਰਕਾਰ, ਦਿੱਤੇ ਵੱਡੀ ਕਾਰਵਾਈ ਦੇ ਆਦੇਸ਼