ਅੰਮ੍ਰਿਤਸਰ (ਨੀਰਜ) : ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਰੀਬ 46 ਲੱਖ ਰੁਪਏ ਦਾ ਸੋਨਾ ਜ਼ਬਤ ਕੀਤਾ ਗਿਆ ਹੈ। ਇਹ ਸੋਨਾ ਸ਼ਾਰਜਾਹ ਤੋਂ ਆਈ ਉਡਾਣ 'ਚ ਸਵਾਰ ਯਾਤਰੀ ਕੋਲੋਂ ਬਰਾਮਦ ਹੋਇਆ ਹੈ।

ਇਹ ਵੀ ਪੜ੍ਹੋ : ਵਾਹਨਾਂ 'ਤੇ ਗ਼ੈਰ-ਕਾਨੂੰਨੀ ਸਟਿੱਕਰ ਲਾਉਣ ਵਾਲਿਆਂ ਖ਼ਿਲਾਫ਼ ਪੰਜਾਬ ਪੁਲਸ ਦਾ ਸਖ਼ਤ ਐਕਸ਼ਨ

ਜਾਣਕਾਰੀ ਅਨੁਸਾਰ ਅੰਮ੍ਰਿਤਸਰ ਹਵਾਈ ਅੱਡੇ 'ਤੇ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਇੱਕ ਯਾਤਰੀ ਕੋਲੋਂ ਸੋਨੇ ਦੀਆਂ ਦੋ ਚੇਨਾਂ ਬਰਾਮਦ ਕੀਤੀਆਂ ਹਨ। ਇਹ ਯਾਤਰੀ ਸ਼ਾਰਜਾਹ ਤੋਂ ਇੰਡੀਗੋ 6E1428 ਫਲਾਈਟ ਰਾਹੀਂ ਆਇਆ ਸੀ। ਉਸ ਦੀ ਤਲਾਸ਼ੀ ਲੈਣ 'ਤੇ 24 ਕੈਰੇਟ ਸੋਨੇ ਦੀਆਂ ਦੋ ਚੇਨਾਂ ਬਰਾਮਦ ਹੋਈਆਂ, ਜਿਨ੍ਹਾਂ ਦਾ ਕੁੱਲ ਵਜ਼ਨ 750 ਗ੍ਰਾਮ ਹੈ। ਬਰਾਮਦ ਕੀਤੇ ਗਏ ਸੋਨੇ ਦੀ ਬਾਜ਼ਾਰੀ ਕੀਮਤ ਲਗਭਗ 46 ਲੱਖ ਰੁਪਏ ਹੈ। ਇਸ ਨੂੰ ਕਸਟਮ ਐਕਟ, 1962 ਦੀ ਧਾਰਾ 110 ਤਹਿਤ ਜ਼ਬਤ ਕੀਤਾ ਗਿਆ ਅਤੇ ਅਗਲੇਰੀ ਜਾਂਚ ਜਾਰੀ ਹੈ। ਫ਼ਿਲਹਾਲ ਅਧਿਕਾਰੀਆਂ ਵੱਲੋਂ ਯਾਤਰੀ ਦਾ ਨਾਮ ਅਤੇ ਪਹਿਚਾਣ ਜਾਰੀ ਨਹੀਂ ਕੀਤੀ ਗਈ।

ਇਹ ਵੀ ਪੜ੍ਹੋ :  CM ਭਗਵੰਤ ਮਾਨ ਨੇ ਇਸ ਮਾਮਲੇ 'ਚ ਤੋੜਿਆ ਸਾਬਕਾ ਮੁੱਖ ਮੰਤਰੀਆਂ ਦਾ ਰਿਕਾਰਡ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।