Monday, May 29, 2023
ਤਰਨਤਾਰਨ/ ਸ੍ਰੀ ਗੋਇੰਦਵਾਲ ਸਾਹਿਬ (ਰਮਨ)- ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਆਏ ਦਿਨ ਸੁਰਖੀਆਂ 'ਚ ਆ ਰਹੀ ਹੈ। ਵੀਰਵਾਰ ਸਵੇਰੇ ਕੇਂਦਰੀ ਜੇਲ੍ਹ 'ਚ ਇਕ ਕੈਦੀ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਤੋਂ ਬਾਅਦ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈਂਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਹ ਵੀ ਪੜ੍ਹੋ- ਅੰਮ੍ਰਿਤਪਾਲ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ 348 ਨੌਜਵਾਨਾਂ ਨੂੰ ਕੀਤਾ ਰਿਹਾਅ
ਮਿਲੀ ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਪੁੱਤਰ ਮੇਜਾ ਸਿੰਘ ਵਾਸੀ ਪਿੰਡ ਮੱਲ ਮੋਹਰੀ ਜ਼ਿਲ੍ਹਾ ਤਰਨਤਾਰਨ ਜੋ ਬੀਤੇ ਕੁਝ ਦਿਨਾਂ ਤੋਂ ਬੇਅਦਬੀ ਦੇ ਮਾਮਲੇ ਵਿਚ ਸ੍ਰੀ ਗੋਇੰਦਵਾਲ ਸਾਹਿਬ ਜੇਲ੍ਹ ਅੰਦਰ ਬੰਦ ਸੀ, ਵੱਲੋਂ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਇਸ ਘਟਨਾ ਤੋਂ ਬਾਅਦ ਬਲਵਿੰਦਰ ਸਿੰਘ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਸਿਵਲ ਹਸਪਤਾਲ ਤਰਨਤਾਰਨ ਵਿਖੇ ਇਲਾਜ ਲਈ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਘੋਸ਼ਿਤ ਕਰ ਦਿੱਤਾ।
ਇਹ ਵੀ ਪੜ੍ਹੋ- 9 ਅਪ੍ਰੈਲ ਨੂੰ ਅੰਮ੍ਰਿਤਸਰ ਤੋਂ ਰਵਾਨਾ ਹੋਵੇਗੀ ‘ਗੁਰੂ ਕ੍ਰਿਪਾ ਯਾਤਰਾ’ ਟ੍ਰੇਨ, ਇਨ੍ਹਾਂ ਤਖ਼ਤਾਂ ਦੇ ਹੋ ਸਕਣਗੇ ਦਰਸ਼ਨ
ਇਸ ਬਾਬਤ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ ਸ੍ਰੀ ਗੋਇੰਦਵਾਲ ਸਾਹਿਬ ਅਰੁਣ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੀ ਗਈ ਸੂਚਨਾ ਦੇ ਅਧਾਰ 'ਤੇ ਪੁਲਸ ਵੱਲੋਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਬਲਵਿੰਦਰ ਸਿੰਘ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।