Monday, May 29, 2023
ਬਟਾਲਾ/ਜੈਂਤੀਪੁਰ (ਸਾਹਿਲ, ਬਲਜੀਤ)- ਬੀਤੀ ਸਵੇਰੇ ਤੜਕਸਾਰ ਨੈਸ਼ਨਲ ਹਾਈਵੇ ’ਤੇ ਗੰਨਿਆਂ ਨਾਲ ਲੱਦੀ ਟਰਾਲੀ ਵਾਲੇ ਟਰੈਕਟਰ ਦੇ ਪਲਟਣ ਨਾਲ ਡਰਾਈਵਰ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਪੁਲਸ ਚੌਂਕੀ ਜੈਂਤੀਪੁਰ ਦੇ ਇੰਚਾਰਜ ਏ. ਐੱਸ. ਆਈ. ਜਸਬੀਰ ਸਿੰਘ ਨੇ ਦੱਸਿਆ ਕਿ ਬਲਕਾਰ ਸਿੰਘ ਪੁੱਤਰ ਅਨੂਪ ਸਿੰਘ ਵਾਸੀ ਪਿੰਡ ਪੱਕੀਆਂ ਮੱਲ੍ਹੀਆਂ ਜ਼ਿਲ੍ਹਾ ਗੁਰਦਾਸਪੁਰ ਆਪਣੇ ਟਰੈਕਟਰ-ਟਰਾਲੀ ’ਤੇ ਗੰਨਾ ਲੱਦ ਕੇ ਅੰਮ੍ਰਿਤਸਰ ਵੇਲਣੇ ’ਤੇ ਲੈ ਕੇ ਰਿਹਾ ਸੀ। ਜਦੋਂ ਇਹ ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਸਥਿਤ ਅੱਡਾ ਜੈਂਤੀਪੁਰ ਵਿਖੇ ਬਣੇ ਓਵਰਬ੍ਰਿਜ ਤੋਂ ਗੰਨਿਆਂ ਨਾਲ ਲੱਦੀ ਟਰੈਕਟਰ-ਟਰਾਲੀ ਹੇਠਾਂ ਉਤਾਰ ਰਿਹਾ ਸੀ ਤਾਂ ਅਚਾਨਕ ਟਰੈਕਟਰ ਬੇਕਾਬੂ ਹੁੰਦਾ ਹੋਇਆ ਨੈਸ਼ਨਲ ਹਾਈਵੇ ਦੇ ਦੂਜੇ ਪਾਸੇ ਜਾ ਪਲਟਿਆ ਅਤੇ ਸਿੱਟੇ ਵਜੋਂ ਟਰੈਕਟਰ ਚਾਲਕ ਬਲਕਾਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ- ਪ੍ਰੇਮਿਕਾ ਦੇ ਪਿਤਾ ਵੱਲੋਂ ਜ਼ਲੀਲ ਕਰਨ ਤੋਂ ਖ਼ਫ਼ਾ ਨੌਜਵਾਨ ਨੇ ਗਲ਼ ਲਾਈ ਮੌਤ
ਚੌਂਕੀ ਇੰਚਾਰਜ ਨੇ ਦੱਸਿਆ ਕਿ ਇਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ 174 ਸੀਆਰ.ਪੀ.ਸੀ ਤਹਿਤ ਬਣਦੀ ਕਾਨੂੰਨੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਹਵਾਲੇ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਅੰਮ੍ਰਿਤਪਾਲ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ 348 ਨੌਜਵਾਨਾਂ ਨੂੰ ਕੀਤਾ ਰਿਹਾਅ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।