ਚੰਡੀਗੜ੍ਹ (ਬਿਊਰੋ)– ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਸੋਸ਼ਲ ਮੀਡੀਆ ’ਤੇ ਆਪਣੇ ਚਾਹੁਣ ਵਾਲਿਆਂ ਨੂੰ ਹਮੇਸ਼ਾ ਖੁਸ਼ ਕਰਦੇ ਰਹਿੰਦੇ ਹਨ। ਹਾਲ ਹੀ ’ਚ ਦਿਲਜੀਤ ਦੀ ਅਜਿਹੀ ਹੀ ਵੀਡੀਓ ਸਾਹਮਣੇ ਆਈ ਹੈ, ਜਿਸ ’ਚ ਉਹ ਅੰਗਰੇਜ਼ੀ ਬੋਲੀਆਂ ’ਤੇ ਭੰਗੜਾ ਪਾਉਂਦੇ ਨਜ਼ਰ ਆ ਰਹੇ ਹਨ।

ਦਿਲਜੀਤ ਦਾ ਭੰਗੜਾ ਕਾਫੀ ਫਨੀ ਹੈ, ਜਿਸ ਨੂੰ ਦੇਖ ਤੁਸੀਂ ਵੀ ਖੁਸ਼ ਹੋ ਜਾਵੋਗੇ। ਦਿਲਜੀਤ ਇਸ ਵੀਡੀਓ ਨੂੰ ਸਾਂਝਾ ਕਰਦਿਆਂ ਲਿਖਦੇ ਹਨ, ‘ਅੰਗਰੇਜ਼ੀ ਬੋਲੀਆਂ ਵਿਦ ਦੇਸੀ ਜੱਟ। ਬਾਰੀ ਬਰਸੀ ਖਟਣ ਗਿਆ ਸੀ ਖਟ ਕੇ ਲਿਆਂਦਾ ਟੋਨੀ, ਮੈਨੂੰ ਕਹਿੰਦੀ ਰੀਲ ਬਣਾਈਏ, ਮੈਂ ਕਿਹਾ ਕਿਉਂ ਨੀ।’

 
 
 
 
 
 
 
 
 
 
 
 
 
 
 
 

A post shared by DILJIT DOSANJH (@diljitdosanjh)

ਦਿਲਜੀਤ ਦੋਸਾਂਝ ਵਲੋਂ ਇਹ ਵੀਡੀਓ ਇੰਸਟਾਗ੍ਰਾਮ ਰੀਲਜ਼ ’ਚ ਅਪਲੋਡ ਕੀਤੀ ਗਈ ਹੈ, ਜਿਸ ਨੂੰ ਖ਼ਬਰ ਲਿਖੇ ਜਾਣ ਤਕ 1.4 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।

ਇਹ ਖ਼ਬਰ ਵੀ ਪੜ੍ਹੋ : ਐਪਲ ਇਵੈਂਟ ’ਚ ਪਹਿਲੀ ਵਾਰ ਕਿਸੇ ਸਿੱਖ ਦੀ ਹੋਈ ਐਂਟਰੀ, ਦੇਖ ਗਾਇਕ ਫਤਿਹ ਸਿੰਘ ਨੇ ਕੀਤਾ ਇਹ ਟਵੀਟ

ਦੱਸਣਯੋਗ ਹੈ ਕਿ ਦਿਲਜੀਤ ਦੋਸਾਂਝ ਨੇ ਹਾਲ ਹੀ ’ਚ ਆਪਣੀ ਫ਼ਿਲਮ ‘ਹੌਸਲਾ ਰੱਖ’ ਦੀ ਸ਼ੂਟਿੰਗ ਪੂਰੀ ਕੀਤੀ ਹੈ। ਇਸ ਫ਼ਿਲਮ ’ਚ ਦਿਲਜੀਤ ਦੋਸਾਂਝ ਨਾਲ ਸੋਨਮ ਬਾਜਵਾ, ਸ਼ਿੰਦਾ ਗਰੇਵਾਲ ਤੇ ਸ਼ਹਿਨਾਜ਼ ਗਿੱਲ ਵੀ ਨਜ਼ਰ ਆ ਰਹੇ ਹਨ।

ਨੋਟ– ਦਿਲਜੀਤ ਦੀ ਇਹ ਵੀਡੀਓ ਤੁਹਾਨੂੰ ਕਿਵੇਂ ਦੀ ਲੱਗੀ? ਕੁਮੈਂਟ ਕਰਕੇ ਜ਼ਰੂਰ ਦੱਸੋ।